Breaking News
Home / ਭਾਰਤ / ਰਾਸ਼ਟਰਪਤੀ ਦੀ ਚੋਣ ਲਈ ਹੋਈ ਵੋਟਿੰਗ

ਰਾਸ਼ਟਰਪਤੀ ਦੀ ਚੋਣ ਲਈ ਹੋਈ ਵੋਟਿੰਗ

ਨਤੀਜਾ ਆਏਗਾ 21 ਜੁਲਾਈ ਨੂੰ ਅਤੇ ਸਹੁੰ ਚੁੱਕ ਸਮਾਗਮ 25 ਜੁਲਾਈ ਨੂੰ ਹੋਵੇਗਾ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੇ ਰਾਸ਼ਟਰਪਤੀ ਦੀ ਚੋਣ ਲਈ ਅੱਜ ਵੋਟਾਂ ਪੈ ਗਈਆਂ ਹਨ। ਵੋਟਾਂ ਪੈਣ ਦਾ ਕੰਮ ਸਵੇਰੇ 10 ਵਜੇ ਸ਼ੁਰੂ ਹੋਇਆ ਸੀ ਅਤੇ ਸ਼ਾਮੀਂ 5 ਵਜੇ ਸਮਾਪਤ ਹੋ ਗਿਆ। ਇਨ੍ਹਾਂ ਵੋਟਾਂ ਦੀ ਗਿਣਤੀ 21 ਜੁਲਾਈ ਨੂੰ ਹੋਵੇਗੀ ਅਤੇ ਅਗਲੇ ਰਾਸ਼ਟਰਪਤੀ ਦਾ ਸਹੁੰ ਚੁੱਕ ਸਮਾਗਮ 25 ਜੁਲਾਈ ਨੂੰ ਹੋਵੇਗਾ। ਰਾਸ਼ਟਰੀ ਜਮਹੂਰੀ ਗਠਜੋੜ (ਐੱਨਡੀਏ) ਤੋਂ ਦਰੋਪਦੀ ਮੁਰਮੂ ਅਤੇ ਸੰਯੁਕਤ ਪ੍ਰਗਤੀਸ਼ੀਲ ਗਠਜੋੜ (ਯੂਪੀਏ) ਵੱਲੋਂ ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਹਨ ਅਤੇ ਇਨ੍ਹਾਂ ਦੋਵਾਂ ਵਿਚਾਲੇ ਹੀ ਚੋਣ ਮੁਕਾਬਲਾ ਹੈ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਭ ਤੋਂ ਪਹਿਲਾਂ ਵੋਟ ਪਾਉਣ ਵਾਲਿਆਂ ਵਿੱਚ ਸ਼ਾਮਲ ਸਨ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੀ ਵੀਲ੍ਹ ਚੇਅਰ ’ਤੇ ਆਪਣੀ ਵੋਟ ਦਾ ਇਸਤੇਮਾਲ ਕਰਨ ਪਹੁੰਚੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਆਪਣੀ ਵੋਟ ਦਾ ਇਸਤੇਮਾਲ ਕੀਤਾ। ਜ਼ਿਕਰਯੋਗ ਹੈ ਕਿ ਅੱਜ ਰਾਸ਼ਟਰਪਤੀ ਦੀ ਚੋਣ ਲਈ ਪਈਆਂ ਵੋਟਾਂ ਦੌਰਾਨ ਕਈ ਸੂਬਿਆਂ ਵਿਚ ਕਰਾਸ ਵੋਟਿੰਗ ਦੀ ਖਬਰ ਵੀ ਸਾਹਮਣੇ ਆਈ ਹੈ।

 

Check Also

ਭਾਰਤ ’ਚ ਲੋਕ ਸਭਾ ਚੋਣਾਂ ਦੇ ਦੂਜੇ ਗੇੜ ਦੀਆਂ ਵੋਟਾਂ ਭਲਕੇ

13 ਸੂਬਿਆਂ ਦੀਆਂ 88 ਸੀਟਾਂ ’ਤੇ ਹੋਵੇਗੀ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਲੋਕ ਸਭਾ …