Breaking News
Home / ਪੰਜਾਬ / ਮੁੱਖ ਮੰਤਰੀ ਬਾਦਲ ਆਪਣੀ ਜ਼ਿੰਦਗੀ ਦੇ 10 ਸਾਲ ਹੋਰ ਵਧਾਉਣ ਬਾਰੇ ਸੋਚਣ ਦੀ ਥਾਂ ਨੌਜਵਾਨਾਂ ਅਤੇ ਕਿਸਾਨਾਂ ਬਾਰੇ ਸੋਚਣ : ਭਗਵੰਤ ਮਾਨ

ਮੁੱਖ ਮੰਤਰੀ ਬਾਦਲ ਆਪਣੀ ਜ਼ਿੰਦਗੀ ਦੇ 10 ਸਾਲ ਹੋਰ ਵਧਾਉਣ ਬਾਰੇ ਸੋਚਣ ਦੀ ਥਾਂ ਨੌਜਵਾਨਾਂ ਅਤੇ ਕਿਸਾਨਾਂ ਬਾਰੇ ਸੋਚਣ : ਭਗਵੰਤ ਮਾਨ

bhagwant-mannਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਉਸ ਬਿਆਨ ‘ਤੇ ਤਿੱਖਾ ਪ੍ਰਤੀਕਰਮ ਕੀਤਾ ਹੈ, ਜਿਸ ਵਿੱਚ ਉਨ੍ਹਾਂ ਆਖਿਆ ਸੀ ਕਿ ਪੰਜਾਬੀਆਂ ਨੂੰ ਉਨ੍ਹਾਂ ਦੇ ਜੀਵਨ ਦੇ 10 ਵਰ੍ਹੇ ਹੋਰ ਵਧਾਉਣ ਲਈ ਉਨ੍ਹਾਂ ਨੂੰ ਵੋਟਾਂ ਪਾਉਣੀਆਂ ਚਾਹੀਦੀਆਂ ਹਨ। ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਵਿਚਾਲੇ ਇਹੋ ਬੁਨਿਆਦੀ ਫ਼ਰਕ ਹੈ ਕਿ ਇੱਕ ਨੂੰ ਕੇਵਲ ਆਪਣੀ ਤੇ ਆਪਣੇ ਪਰਿਵਾਰ ਦੀ ਹੀ ਚਿੰਤਾ ਹੈ ਪਰ ਆਮ ਆਦਮੀ ਪਾਰਟੀ ਪੰਜਾਬ ਸੂਬੇ ਅਤੇ ਸਮੂਹ ਪੰਜਾਬੀਆਂ ਦੀ ਸਲਾਮਤੀ ਨੂੰ ਲੈ ਕੇ ਫ਼ਿਕਰਮੰਦ ਰਹਿੰਦੀ ਹੈ। ਮਾਨ ਨੇ ਕਿਹਾ ਕਿ ਮੁੱਖ ਮੰਤਰੀ ਬਾਦਲ ਇਸ ਧਰਤੀ ‘ਤੇ 9 ਦਹਾਕੇ ਬਿਤਾ ਚੁੱਕੇ ਹਨ ਅਤੇ ਪਿਛਲੀਆਂ ਕਈ ਚੋਣਾਂ ਤੋਂ ਉਹ ਹਰ ਵਾਰ ਇਹੋ ਆਖਦੇ ਆ ਰਹੇ ਹਨ ਕਿ ਇਹ ਉਨ੍ਹਾਂ ਦਾ ਆਖ਼ਰੀ ਕਾਰਜਕਾਲ ਹੈ। ਹੁਣ ਮੁੱਖ ਮੰਤਰੀ ਤਾਂ 5ਵੀਂ ਵਾਰ ਮੁੱਖ ਮੰਤਰੀ ਦੇ ਅਹੁਦੇ ਦਾ ਆਨੰਦ ਮਾਣ ਰਹੇ ਹਨ ਪਰ ਸੂਬੇ ਦੀ ਜਨਤਾ ਹਰ ਰੋਜ਼ ਮਰ ਰਹੀ ਹੈ । ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਬਾਦਲ ਨੂੰ ਆਪਣੀ ਜ਼ਿੰਦਗੀ ਦੇ 10 ਸਾਲ ਹੋਰ ਵਧਾਉਣ ਬਾਰੇ ਸੋਚਣ ਦੀ ਥਾਂ ਨੌਜਵਾਨਾਂ ਅਤੇ ਕਿਸਾਨਾਂ ਬਾਰੇ ਸੋਚਣਾ ਚਾਹੀਦਾ ਹੈ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …