Breaking News
Home / ਪੰਜਾਬ / ਸਿਮਰਨਜੀਤ ਸਿੰਘ ਮਾਨ ਖਿਲਾਫ ਭਾਜਪਾ ਆਗੂ ਟੀਨਾ ਕਪੂਰ ਨੇ ਕੀਤੀ ਸ਼ਿਕਾਇਤ

ਸਿਮਰਨਜੀਤ ਸਿੰਘ ਮਾਨ ਖਿਲਾਫ ਭਾਜਪਾ ਆਗੂ ਟੀਨਾ ਕਪੂਰ ਨੇ ਕੀਤੀ ਸ਼ਿਕਾਇਤ

ਮਾਨ ਨੇ ਲੰਘੇ ਦਿਨੀਂ ਸ਼ਹੀਦ ਭਗਤ ਸਿੰਘ ਨੂੰ ਦੱਸਿਆ ਸੀ ਅੱਤਵਾਦੀ
ਚੰਡੀਗੜ੍ਹ/ਬਿਊਰੋ ਨਿਊਜ਼ : ਸੰਗਰੂਰ ਲੋਕ ਸਭਾ ਹਲਕੇ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਉਨ੍ਹਾਂ ਨੇ ਲੰਘੇ ਦਿਨੀਂ ਹਰਿਆਣਾ ਦੇ ਕਰਨਾਲ ’ਚ ਇਕ ਸਮਾਗਮ ਦੌਰਾਨ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿ ਦਿੱਤਾ ਸੀ, ਜਿਸ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਦਾ ਵੱਡਾ ਪੱਧਰ ’ਤੇ ਵਿਰੋਧ ਹੋਇਆ ਸੀ। ਇਸ ਮਾਮਲੇ ਨੂੰ ਲੈ ਕੇ ਦਿੱਲੀ ਭਾਜਪਾ ਮਹਿਲਾ ਮੋਰਚੇ ਦੀ ਜਨਰਲ ਸਕੱਤਰ ਟੀਨਾ ਕਪੂਰ ਸ਼ਰਮਾ ਨੇ ਸਿਮਰਨਜੀਤ ਸਿੰਘ ਮਾਨ ਖਿਲਾਫ਼ ਸੰਸਦ ਮਾਰਗ ਪੁਲਿਸ ਥਾਣੇ ’ਚ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ’ਚ ਉਨ੍ਹਾਂ ਮਾਨ ਖਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਟੀਨਾ ਕਪੂਰ ਨੇ ਕਿਹਾ ਕਿ ਉਹ 15 ਦਿਨ ਇੰਤਜ਼ਾਰ ਕਰਨਗੇ ਅਤੇ ਜੇਕਰ ਪੁਲਿਸ ਨੇ ਮਾਨ ਖਿਲਾਫ਼ ਕੋਈ ਕਾਰਵਾਈ ਨਾ ਕੀਤੀ ਤਾਂ ਫਿਰ ਉਹ ਕੋਰਟ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਦਾ ਬਿਆਨ ਬਹੁਤ ਹੀ ਸ਼ਰਮਨਾਕ ਸੀ, ਜਿਸ ਨਾਲ ਕਰੋੜਾਂ ਭਾਰਤੀਆਂ ਦੇ ਦਿਲਾਂ ਨੂੰ ਠੇਸ ਪਹੁੰਚੀ ਹੈ। ਸ਼ਹੀਦ ਭਗਤ ਸਿੰਘ ਦਾ ਦੇਸ਼ ਦੀ ਅਜ਼ਾਦੀ ’ਚ ਸਰਵੋਤਮ ਯੋਗਦਾਨ ਹੈ ਅਤੇ ਉਨ੍ਹਾਂ ਨੂੰ ਅੱਤਵਾਦੀ ਕਹਿਣਾ ਬਹੁਤ ਹੀ ਮੰਦਭਾਗਾ ਹੈ। ਟੀਨਾ ਕਪੂਰ ਨੇ ਕਿਹਾ ਕਿ ਮਾਨ ਨੂੰ ਸੰਸਦ ਮੈਂਬਰ ਦੇ ਅਹੁਦੇ ਤੋਂ ਹਟਾ ਕੇ ਤੁਰੰਤ ਗਿ੍ਰਫ਼ਤਾਰ ਕੀਤਾ ਜਾਣਾ ਚਾਹੀਦਾ ਹੈ।

 

Check Also

ਕਾਂਗਰਸ ਪਾਰਟੀ ਦੀ ਪੰਜਾਬ ਦੇ ਕਿਸਾਨ ਵੋਟਰਾਂ ’ਤੇ ਨਜ਼ਰ

ਰਾਜਾ ਵੜਿੰਗ ਨੇ ਲਾਲੜੂ ’ਚ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣ ਵਿਰੋਧੀ ’ਤੇ ਸਾਧਿਆ ਨਿਸ਼ਾਨਾ ਲਾਲੜੂ/ਬਿਊਰੋ ਨਿਊਜ਼ …