Breaking News
Home / ਪੰਜਾਬ / ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ ਮਾਮਲੇ ’ਚ ਰਾਹਤ ਨਹੀਂ

ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ ਮਾਮਲੇ ’ਚ ਰਾਹਤ ਨਹੀਂ

15 ਸਤੰਬਰ ਤੱਕ ਸੁਣਵਾਈ ਟਲੀ
ਚੰਡੀਗੜ੍ਹ/ਬਿੳੂਰੋ ਨਿੳੂਜ਼
ਕਬੂਤਰਬਾਜ਼ੀ ਮਾਮਲੇ ਵਿਚ ਘਿਰੇ ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ। ਦਲੇਰ ਮਹਿੰਦੀ ਨੇ ਕਬੂਤਰਬਾਜ਼ੀ ਕੇਸ ਵਿਚ ਦੋ ਸਾਲ ਦੀ ਹੋਈ ਸਜ਼ਾ ਦੇ ਖਿਲਾਫ ਪਟੀਸ਼ਨ ਦਾਇਰ ਕੀਤੀ ਸੀ। ਜਿਸ ਤੋਂ ਬਾਅਦ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਵੀ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਅਤੇ ਮਾਮਲੇ ਦੀ ਸੁਣਵਾਈ 15 ਸਤੰਬਰ ਤੱਕ ਟਾਲ ਦਿੱਤੀ ਹੈ। ਜ਼ਿਕਰਯੋਗ ਹੈ ਕਿ ਦਲੇਰ ਮਹਿੰਦੀ ਲੰਘੇ 6 ਦਿਨਾਂ ਤੋਂ ਪਟਿਆਲਾ ਦੀ ਸੈਂਟਰਲ ਜੇਲ੍ਹ ਵਿਚ ਬੰਦ ਹੈ ਅਤੇ ਉਸ ਨੂੰ ਨਵਜੋਤ ਸਿੰਘ ਸਿੱਧੂ ਦੇ ਨਾਲ ਹੀ ਜੇਲ੍ਹ ਵਿਚ ਰੱਖਿਆ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਦਲੇਰ ਮਹਿੰਦੀ ਜੇਲ੍ਹ ਵਿਚ ਕਾਫੀ ਮਾਯੂਸ ਦਿਸ ਰਹੇ ਹਨ, ਪਰ ਨਵਜੋਤ ਸਿੱਧੂ ਨੇ ਉਸਦਾ ਹੌਸਲਾ ਜ਼ਰੂਰ ਵਧਾਇਆ ਹੈ। ਦਲੇਰ ਮਹਿੰਦੀ ਜੇਲ੍ਹ ਵਿਚ ਸਪੈਸ਼ਲ ਡਾਈਟ ਦੀ ਬਜਾਏ ਉਥੋਂ ਦਾ ਰੂਟੀਨ ਦਾ ਖਾਣਾ ਹੀ ਖਾ ਰਹੇ ਹਨ। ਜ਼ਿਕਰਯੋਗ ਹੈ ਕਿ ਦਲੇਰ ਮਹਿੰਦੀ ਪਹਿਲਾਂ ਵਿਦੇਸ਼ਾਂ ਵਿਚ ਸ਼ੋਅ ਕਰਨ ਲਈ ਜਾਂਦੇ ਸਨ। ਇਸੇ ਦੌਰਾਨ ਆਰੋਪ ਲੱਗਾ ਸੀ ਕਿ ਉਨ੍ਹਾਂ ਦੀ ਟੀਮ ਦੇ ਨਾਲ 10 ਵਿਅਕਤੀਆਂ ਨੂੰ ਗੈਰਕਾਨੂੰਨੀ ਤਰੀਕੇ ਨਾਲ ਮੈਂਬਰ ਬਣਾ ਕੇ ਅਮਰੀਕਾ ਪਹੁੰਚਾਇਆ ਗਿਆ ਸੀ। ਇਸ ਮਾਮਲੇ ਨੂੰ ਮਨੁੱਖੀ ਤਸਕਰੀ ਕਰਾਰ ਦੇ ਕੇ 2003 ਵਿਚ ਦਲੇਰ ਮਹਿੰਦੀ ਦੇ ਭਰਾ ’ਤੇ ਕੇਸ ਦਰਜ ਹੋਇਆ ਸੀ। ਜਾਂਚ ਤੋਂ ਬਾਅਦ ਦਲੇਰ ਮਹਿੰਦੀ ਨੂੰ ਵੀ ਇਸ ਕੇਸ ਵਿਚ ਨਾਮਜ਼ਦ ਕਰ ਲਿਆ ਗਿਆ ਸੀ।

Check Also

ਨਵਜੋਤ ਸਿੱਧੂ ਦੇ ਹੱਕ ਵਿਚ ਨਿੱਤਰੇ ਸੀਨੀਅਰ ਐਡਵੋਕੇਟ ਐਚ. ਐਸ ਫੂਲਕਾ

ਕਿਹਾ : ਸੰਤੁਲਿਤ ਭੋਜਨ ਹੀ ਜੀਵਨ ਦੀ ਸਭ ਤੋਂ ਚੰਗੀ ਦਵਾਈ ਹੈ ਨਵੀਂ ਦਿੱਲੀ/ਬਿਊਰੋ ਨਿਊਜ਼ …