Breaking News
Home / ਭਾਰਤ / ਬੰਦੀ ਸਿੱਖਾਂ ਦੀ ਰਿਹਾਈ ਲਈ ਦਿੱਲੀ ’ਚ ਪ੍ਰਦਰਸ਼ਨ

ਬੰਦੀ ਸਿੱਖਾਂ ਦੀ ਰਿਹਾਈ ਲਈ ਦਿੱਲੀ ’ਚ ਪ੍ਰਦਰਸ਼ਨ

ਸੁਖਬੀਰ ਬਾਦਲ ਅਤੇ ਹਰਸਿਮਰਤ ਨੇ ਗ੍ਰਹਿ ਮੰਤਰੀ ਕੋਲ ਮੁੱਦਾ ਚੁੱਕਿਆ
ਨਵੀਂ ਦਿੱਲੀ/ਬਿੳੂਰੋ ਨਿੳੂਜ਼
ਬੰਦੀ ਸਿੱਖਾਂ ਦੀ ਰਿਹਾਈ ਲਈ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਨੇ ਮੋਰਚਾ ਖੋਲ੍ਹ ਦਿੱਤਾ ਹੈ। ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੰਸਦ ਦੇ ਬਾਹਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਗੇ ਇਹ ਮੁੱਦਾ ਚੁੱਕਿਆ। ਅਕਾਲੀ ਆਗੂਆਂ ਦਾ ਕਹਿਣਾ ਹੈ ਕਿ ਕਈ ਬੰਦੀ ਸਿੱਖ ਆਪਣੀ ਉਮਰ ਕੈਦ ਦੀ ਸਜ਼ਾ ਪੂਰੀ ਕਰ ਚੁੱਕੇ ਹਨ। ਇਸਦੇ ਬਾਵਜੂਦ ਵੀ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਸੁਖਬੀਰ ਨੇ ਕਿਹਾ ਕਿ ਇਹ ਬੰਦੀ ਸਿੱਖਾਂ ਦਾ ਕਾਨੂੰਨੀ ਹੱਕ ਹੈ ਕਿ ਸਜ਼ਾ ਪੂੁਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ। ਇਸੇ ਦੌਰਾਨ ਸੁਖਬੀਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੋਰਾਂ ਨੇ ਬੰਦੀ ਸਿੱਖਾਂ ਦੀ ਰਿਹਾਈ ਦਾ ਐਲਾਨ ਕੀਤਾ ਸੀ ਅਤੇ ਅਜੇ ਤੱਕ ਬੰਦੀ ਸਿੱਖਾਂ ਨੂੰ ਰਿਹਾਅ ਨਹੀਂ ਕੀਤਾ ਗਿਆ। ਇਸੇ ਦੌਰਾਨ ਅਕਾਲੀ ਦਲ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦੇ ਹੋਏ ਸੰਸਦ ਭਵਨ ਕੰਪਲੈਕਸ ਤੇ ਜੰਤਰ-ਮੰਤਰ ’ਤੇ ਪ੍ਰਦਰਸ਼ਨ ਕੀਤਾ ਗਿਆ। ਜੰਤਰ-ਮੰਤਰ ’ਤੇ ਪ੍ਰਦਰਸ਼ਨ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਈ ਮੈਂਬਰ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਦਿੱਲੀ ਨਾਲ ਸਬੰਧਤ ਕਈ ਸਿੱਖ ਆਗੂ ਵੀ ਪਹੁੰਚੇ। ਸੰਸਦ ਭਵਨ ਕੰਪਲੈਕਸ ’ਚ ਸੁਖਬੀਰ ਸਿੰਘ ਬਾਦਲ, ਬਲਵਿੰਦਰ ਸਿੰਘ ਭੂੰਦੜ ਅਤੇ ਹਰਸਿਮਰਤ ਕੌਰ ਬਾਦਲ ਨੇ ਅਮਿਤ ਸ਼ਾਹ ਦੇ ਸੰਸਦ ਭਵਨ ’ਚ ਜਾਣ ਦੌਰਾਨ ਤਖਤੀਆਂ ਵੀ ਦਿਖਾਈਆਂ।

 

Check Also

ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ

ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …