Breaking News
Home / ਪੰਜਾਬ / ਅੰਮਿ੍ਰਤਸਰ ਨੇੜੇ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ

ਅੰਮਿ੍ਰਤਸਰ ਨੇੜੇ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ

ਗੈਂਗਸਟਰ ਜਗਰੂਪ ਸਿੰਘ ਰੂਪਾ ਅਤੇ ਮਨੂੰ ਕੁੱਸਾ ਮੁਕਾਬਲੇ ਦੌਰਾਨ ਹਲਾਕ
ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਅੰਮਿ੍ਰਤਸਰ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਘਰਿੰਡਾ ਅਧੀਨ ਪੈਂਦੇ ਪਿੰਡ ਹੁਸ਼ਿਆਰ ਨਗਰ ਨੇੜੇ ਪੰਜਾਬ ਪੁਲਿਸ ਅਤੇ ਗੈਂਗਸਟਰਾਂ ’ਚ ਮੁਕਾਬਲਾ ਹੋਇਆ। ਮੀਡੀਆ ਰਿਪੋਰਟਾਂ ਅਨੁਸਾਰ ਅੰਮਿ੍ਰਤਸਰ ਦਿਹਾਤੀ ਪੁਲਿਸ ਮੁਖੀ ਦੀ ਅਗਵਾਈ ਵਿਚ ਪੁਲਿਸ ਨੇ ਗੈਂਗਸਟਰਾਂ ਨੂੰ ਘੇਰਾ ਪਾ ਕੇ ਫੜਨ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ਨੇ ਗੈਂਸਗਟਰਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ, ਪ੍ਰੰਤੂ ਗੈਂਗਸਟਰਾਂ ਨੇ ਪੁਲਿਸ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਵਾਬੀ ਕਾਰਵਾਈ ਕਰਦੇ ਹੋਏ ਪੁਲਿਸ ਨੇ ਇਕ ਮਕਾਨ ਵਿਚ ਲੁਕੇ ਹੋਏ ਗੈਂਗਸਟਰਾਂ ’ਤੇ ਫਾਈਰਿੰਗ ਸ਼ੁਰੂ ਕਰ ਦਿੱਤੀ। ਇਸ ਮੁਕਾਬਲੇ ਦੌਰਾਨ ਗੈਂਗਸਟਰ ਜਗਰੂਪ ਸਿੰਘ ਰੂਪਾ ਅਤੇ ਮਨੂੰ ਕੁੱਸਾ ਮਾਰੇ ਗਏ। ਜਦਕਿ ਤਿੰਨ ਪੁਲਿਸ ਮੁਲਾਜ਼ਮ ਅਤੇ ਇਕ ਮੀਡੀਆ ਕਰਮਚਾਰੀ ਵੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਮੀਡੀਆ ਰਿਪੋਰਟਾਂ ਅਨੁਸਾਰ ਮਾਰੇ ਗਏ ਗੈਂਗਸਟਰ ਜਗਰੂਪ ਸਿੰਘ ਰੂਪਾ ਅਤੇ ਮਨੰੂ ਕੁੱਸਾ ਦਾ ਸਬੰਧ ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ ਦੱਸਿਆ ਜਾ ਰਿਹਾ ਹੈ। ਘਟਨਾ ਵਾਲੀ ਸਥਾਨ ’ਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੀ ਪਹੁੰਚ ਗਏ ਸਨ। ਮੁਕਾਬਲਾ ਖਤਮ ਹੋਣ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗੈਂਗਸਟਰ ਏਕੇ ਸੰਤਾਲੀ ਨਾਲ ਪੁਲਿਸ ’ਤੇ ਫਾਈਰਿੰਗ ਕਰ ਰਹੇ ਸਨ। ਇਹ ਵੀ ਜ਼ਿਕਰਯੋਗ ਹੈ ਕਿ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ 5 ਘੰਟੇ ਦੇ ਕਰੀਬ ਚੱਲਿਆ।

 

Check Also

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ

ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ ਸਨ ਐਸਜੀਪੀਸੀ ਦੇ ਪ੍ਰਧਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …