ਹਰਸਿਮਰਤ ਕੌਰ ਬਾਦਲ ਨੇ ਵੀ ਲੋਕ ਸਭਾ ’ਚ ਚੁੱਕਿਆ ਐਮਐੱਸਪੀ ਦਾ ਮੁੱਦਾ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਐਮਐਸਪੀ ਸਬੰਧੀ ਇਕ ਕਮੇਟੀ ਬਣਾਈ ਗਈ ਹੈ ਅਤੇ ਇਸ ਕਮੇਟੀ ਵਿਚ ਪੰਜਾਬ ਦਾ ਕੋਈ ਵੀ ਮੈਂਬਰ ਸ਼ਾਮਲ ਨਹੀਂ ਕੀਤਾ ਗਿਆ ਹੈ। ਕੇਂਦਰ ਵਲੋਂ ਬਣਾਈ ਗਈ ਇਸ ਕਮੇਟੀ ਦਾ ਵਿਰੋਧ ਵੀ ਲਗਾਤਾਰ ਹੋ ਰਿਹਾ ਹੈ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਅਗਵਾਈ ਵਿਚ ‘ਆਪ’ ਦੇ ਹੋਰ ਸੰਸਦ ਮੈਂਬਰਾਂ ਨੇ ਕੇਂਦਰ ਸਰਕਾਰ ਵਲੋਂ ਬਣਾਈ ਐਮਐਸਪੀ ਕਮੇਟੀ ਦੇ ਵਿਰੋਧ ਵਿਚ ਦਿੱਲੀ ’ਚ ਰੋਸ ਪ੍ਰਦਰਸ਼ਨ ਕੀਤਾ। ਉਧਰ ਦੂਜੇ ਪਾਸੇ ਲੋਕ ਸਭਾ ਦੀ ਕਾਰਵਾਈ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਕੇਂਦਰ ਵਲੋਂ ਬਣਾਈ ਐਮਐਸਪੀ ਕਮੇਟੀ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਇਸ ਕਮੇਟੀ ਵਿਚ ਭਾਜਪਾ ਨਾਲ ਸਬੰਧਤ ਵਿਅਕਤੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਆਰੋਪ ਲਗਾਇਆ ਕਿ ਇਹ ਜੋ ਕਮੇਟੀ ਬਣੀ ਹੈ, ਉਸ ’ਚ ਐੱਮ.ਐੱਸ.ਪੀ. ਯਕੀਨੀ ਕਰਨ ਦੀ ਮੰਗ ਨੂੰ ਹਟਾ ਕੇ ਸਿਰਫ਼ ਐੱਮ.ਐੱਸ.ਪੀ. ਨੂੰ ਵੱਧ ਪ੍ਰਭਾਵੀ ਅਤੇ ਪਾਰਦਰਸ਼ੀ ਬਣਾਉਣ ਦੀ ਗੱਲ ਕਹੀ ਗਈ ਹੈ।
Check Also
ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ’ਚ ਮੁੜ ਤੋਂ ਪੈਦਾ ਹੋਈ ਖਟਾਸ
ਦੋਵੇਂ ਦੇਸ਼ਾਂ ਨੇ ਆਪੋ-ਆਪਣੇ ਡਿਪਲੋਮੈਟਸ ਨੂੰ ਵਾਪਸ ਸੱਦਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਅਤੇ ਕੈਨੇਡਾ …