Breaking News
Home / ਪੰਜਾਬ / ਪਾਤੜਾਂ ’ਚ ਮਕਾਨ ਦੀ ਛੱਤ ਡਿੱਗਣ ਨਾਲ 4 ਮੌਤਾਂ

ਪਾਤੜਾਂ ’ਚ ਮਕਾਨ ਦੀ ਛੱਤ ਡਿੱਗਣ ਨਾਲ 4 ਮੌਤਾਂ

ਪੰਜਾਬ ’ਚ ਭਾਰੀ ਮੀਂਹ ਨੇ ਜਨ ਜੀਵਨ ਕੀਤਾ ਪ੍ਰਭਾਵਿਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਅਤੇ ਨੇੜਲੇ ਇਲਾਕਿਆਂ ਵਿਚ ਭਾਰੀ ਅਤੇ ਰੁਕ-ਰੁਕ ਕੇ ਮੀਂਹ ਪੈਣ ਦੀਆਂ ਖਬਰਾਂ ਮਿਲੀਆਂ ਹਨ। ਇਸੇ ਦੌਰਾਨ ਪਟਿਆਲਾ ਵਿਚ ਪੈਂਦੇ ਕਸਬਾ ਪਾਤੜਾਂ ’ਚ ਲੰਘੀ ਰਾਤ ਪਏ ਭਾਰੀ ਮੀਂਹ ਕਾਰਨ ਮਕਾਨ ਦੇ ਡਿੱਗ ਜਾਣ ਨਾਲ ਇਕ ਪਰਿਵਾਰ ਦੇ 5 ਮੈਂਬਰ ਮਲਬੇ ਹੇਠਾਂ ਦੱਬ ਗਏ। ਸੂਚਨਾ ਮਿਲਣ ਤੇ ਪੁੱਜੀ ਪੁਲਿਸ ਨੇ ਮੁਹੱਲੇ ਦੇ ਲੋਕਾਂ ਦੀ ਮਦਦ ਨਾਲ ਇਨ੍ਹਾਂ ਵਿਅਕਤੀਆਂ ਨੂੰ ਬਾਹਰ ਕੱਢਿਆ ਪਰ ਇਨ੍ਹਾਂ ’ਚੋਂ 4 ਮੈਂਬਰਾਂ ਦੀ ਮੌਕੇ ’ਤੇ ਮੌਤ ਹੋ ਗਈ, ਜਦੋਂ ਕਿ ਸਿਰ ’ਚ ਸੱਟ ਵੱਜਣ ਨਾਲ ਜ਼ਖ਼ਮੀ ਹੋਏ 5ਵੇਂ ਮੈਂਬਰ ਦੀ ਹਾਲਤ ਖਤਰੇ ਤੋਂ ਬਾਹਰ ਹੈ। ਜ਼ਿਕਰਯੋਗ ਹੈ ਕਿ ਅੰਮਿ੍ਰਤਸਰ, ਜਲੰਧਰ, ਲੁਧਿਆਣਾ ਅਤੇ ਹੁਸ਼ਿਆਰਪੁਰ ਖੇਤਰ ਵਿਚ ਵੀ ਇਸ ਰੁਕ-ਰੁਕ ਕੇ ਪਏ ਮੀਂਹ ਕਾਰਨ ਤਾਪਮਾਨ ਵਿਚ ਗਿਰਾਵਟ ਤਾਂ ਜ਼ਰੂਰ ਆਈ ਹੈ ਪਰ ਆਮ ਜਨ ਜੀਵਨ ਵੀ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਮੁਤਾਬਕ ਅਜੇ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ।

Check Also

ਚੰਡੀਗੜ੍ਹ ਗਰਨੇਡ ਹਮਲੇ ਦਾ ਇਕ ਆਰੋਪੀ ਗਿ੍ਫ਼ਤਾਰ

ਆਰੋਪੀ ਕੋਲੋਂ ਇਕ ਪਿਸਤੌਲ ਸਮੇਤ ਗੋਲਾ ਬਾਰੂਦ ਵੀ ਹੋਇਆ ਬਰਾਮਦ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੇ …