ਕਿਹਾ : ਭਾਜਪਾ ਸਿਰਫ਼ ਲਾਰੇ ਲਾਉਂਦੀ ਹੈ, ਅਸੀਂ ਗਰੰਟੀ ਦਿੰਦੇ ਹਾਂ
ਅਹਿਮਦਾਬਾਦ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਗੁਜਰਾਤ ਦੌਰੇ ’ਤੇ ਪੁੱਜੇ। ਜਿੱਥੇ ਉਨ੍ਹਾਂ ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਗੁਜਰਾਤੀਆਂ ਨੂੰ ਆਮ ਆਦਮੀ ਪਾਰਟੀ ਵੱਲੋਂ ਪਹਿਲੀ ਗਰੰਟੀ ਦਿੱਤੀ। ਕੇਜਰੀਵਾਲ ਨੇ ਕਿਹਾ ਕਿ ਗੁਜਰਾਤ ਵਿਚ ਅਸੀਂ ਦਿੱਲੀ ਅਤੇ ਪੰਜਾਬ ਦੀ ਤਰਜ ’ਤੇ ਮੁਫ਼ਤ ਬਿਜਲੀ ਦਿਆਂਗੇ। ਜਿਵੇਂ ਅਸੀਂ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਤਿੰਨ ਮਹੀਨੇ ਬਾਅਦ ਹੀ ਪੰਜਾਬ ਵਾਸੀਆਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਹੈ, ਉਸੇ ਤਰ੍ਹਾਂ ਅਸੀਂ ਗੁਜਰਾਤ ਅੰਦਰ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁਫ਼ਤ ਬਿਜਲੀ ਦੀ ਸਹੂਲਤ ਦਿਆਂਗੇ। ਉਨ੍ਹਾਂ ਭਾਜਪਾ ’ਤੇ ਤੰਜ ਕਸਦਿਆਂ ਕਿਹਾ ਕਿ ਭਾਜਪਾ ਸਿਰਫ਼ ਜੁਮਲੇ ਹੀ ਸੁਣਾਉਂਦੀ ਹੈ ਪ੍ਰੰਤੂ ਅਸੀਂ ਗਰੰਟੀ ਦਿੰਦੇ ਹਾਂ। ਕੇਜਰੀਵਾਲ ਨੇ ਕਿਹਾ ਕਿ ਭਾਜਪਾ ਨੇ ਕਿਹਾ ਸੀ ਕਿ ਅਸੀਂ 15 ਲੱਖ ਨੌਕਰੀਆਂ ਦੇਵਾਂਗ ਪ੍ਰੰਤੂ ਉਹ ਸਿਰਫ਼ ਇਕ ਚੋਣਾਵੀ ਜੁਮਲਾ ਹੀ ਸਾਬਤ ਹੋਇਆ, ਪਰ ਮੈਂ ਗੁਜਰਾਤ ’ਚ ਪਹਿਲੀ ਗਰੰਟੀ ਦੇ ਤੌਰ ’ਤੇ ਮੁਫ਼ਤ ਬਿਜਲੀ ਦਾ ਵਾਅਦਾ ਕਰਦਾ ਹਾਂ, ਜੋ ਸਾਡੀ ਸਰਕਾਰ ਬਣਦਿਆਂ ਹੀ ਹਰ ਹਾਲਤ ਵਿਚ ਪੂਰਾ ਕੀਤਾ ਜਾਵੇਗਾ।
Check Also
ਪਿ੍ਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ
ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਹੈ ਪਿ੍ਰਅੰਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਸਰਦ …