ਸ਼ੋ੍ਰਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮ ਅੰਮਿ੍ਰਤਸਰ ਵਿਖੇ ਕਰਵਾਏ ਜਾਣਗੇ। ਇਸ ਦੇ ਨਾਲ ਹੀ ਇਹ ਸਮਾਗਮ ਪਾਕਿਸਤਾਨ ਵਿਚ ਵੀ ਹੋਣਗੇ। ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਸਮਾਗਮ 30 ਅਕਤੂਬਰ ਨੂੰ ਕਰਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਸ਼ੋ੍ਰਮਣੀ ਕਮੇਟੀ ਦੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਨੇ ਦਿੱਤੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਹਿੱਸਾ ਲੈਣ ਦੇ ਚਾਹਵਾਨ ਸਿੱਖ ਸ਼ਰਧਾਲੂਆਂ ਪਾਸੋਂ ਸ਼ੋ੍ਰਮਣੀ ਕਮੇਟੀ ਨੇ ਪਾਸਪੋਰਟਾਂ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਦੇ ਚਾਹਵਾਨ ਸਿੱਖ ਸ਼ਰਧਾਲੂ ਆਪਣੇ ਪਾਸਪੋਰਟ ਸ਼ੋ੍ਰਮਣੀ ਕਮੇਟੀ ਦੇ ਹਲਕਾ ਮੈਂਬਰ ਤੋਂ ਪਾਸ ਕਰਵਾ ਕੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਸ਼ੋ੍ਰਮਣੀ ਕਮੇਟੀ ਦੇ ਦਫ਼ਤਰ ਵਿਖੇ 5 ਅਗਸਤ ਤੋਂ ਪਹਿਲਾਂ ਪਹਿਲਾਂ-ਜਮ੍ਹਾਂ ਕਰਵਾ ਦੇਣ, ਤਾਂ ਜੋ ਵੀਜ਼ਾ ਪ੍ਰਕਿਰਿਆ ਦੀ ਕਾਰਵਾਈ ਨੂੰ ਪੂਰਿਆਂ ਕੀਤਾ ਜਾ ਸਕੇ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …