ਮੁਰਮੂ ਦੇ ਪਿੰਡ ਅਤੇ ਸਹੁਰਿਆਂ ’ਚ ਵਿਆਹ ਵਰਗਾ ਮਾਹੌਲ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਰੌਪਦੀ ਮੁਰਮੂ ਭਾਰਤ ਦੇ ਨਵੇਂ ਰਾਸ਼ਟਰਪਤੀ ਬਣਨ ਜਾ ਰਹੇ ਹਨ। ਰਾਸ਼ਟਰਪਤੀ ਅਹੁਦੇ ਲਈ ਲੰਘੀ 18 ਜੁਲਾਈ ਨੂੰ ਪਈਆਂ ਵੋਟਾਂ ਦੀ ਗਿਣਤੀ ਅੱਜ ਹੋ ਰਹੀ ਹੈ ਅਤੇ ਆ ਰਹੇ ਰੁਝਾਨਾਂ ਅਨੁਸਾਰ ਦਰੌਪਦੀ ਮੁਰਮੂ ਦਾ ਰਾਸ਼ਟਰਪਤੀ ਬਣਨਾ ਯਕੀਨੀ ਹੈ। ਦਰੌਪਦੀ ਮੁਰਮੂ ਦੇ ਵਿਰੋਧੀ ਉਮੀਦਵਾਰ ਯਸ਼ਵੰਤ ਸਿਨਹਾ ਕਾਫ਼ੀ ਪਛੜ ਗਏ ਹਨ। ਭਾਰਤ ਦੇ ਇਤਿਹਾਸ ਵਿਚ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਕੋਈ ਆਦਿਵਾਸੀ ਭਾਈਚਾਰੇ ਵਿਚੋਂ ਰਾਸ਼ਟਰਪਤੀ ਅਹੁਦੇ ’ਤੇ ਬਿਰਾਜਮਾਨ ਹੋ ਰਿਹਾ ਹੈ। ਇਹ ਵੀ ਜ਼ਿਕਰਯੋਗ ਹੈ ਕਿ ਆਉਂਦੀ 25 ਜੁਲਾਈ ਰਾਸ਼ਟਰਪਤੀ ਅਹੁਦੇ ਲਈ ਸਹੁੰ ਚੁੱਕ ਸਮਾਗਮ ਸਮਾਗਮ ਹੋਵੇਗਾ। ਧਿਆਨ ਰਹੇ ਕਿ ਕੇਂਦਰ ਵਿਚ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਨੇ ਦਰੌਪਦੀ ਮੁਰਮੂ ਨੂੰ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਬਣਾਇਆ ਸੀ। ਇਥੇ ਇਹ ਵੀ ਜ਼ਿਕਰ ਕਰਨਾ ਜ਼ਰੂਰੀ ਹੈ ਕਿ ਮੌਜੂਦਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਸਮਾਪਤ ਹੋ ਰਿਹਾ ਅਤੇ 25 ਜੁਲਾਈ ਨੂੰ ਦਰੌਪਦੀ ਮੁਰਮੂ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕ ਲੈਣਗੇ।
Check Also
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ
ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ …