20.6 C
Toronto
Monday, August 31, 2026
spot_img
Homeਪੰਜਾਬਸਰਜੀਕਲ ਸਟ੍ਰਾਈਕ ਤੋਂ ਬਾਅਦ ਅੱਤਵਾਦੀ ਇਕ ਵਾਰ ਫਿਰ ਹਮਲੇ ਦੀ ਤਾਕ 'ਚ

ਸਰਜੀਕਲ ਸਟ੍ਰਾਈਕ ਤੋਂ ਬਾਅਦ ਅੱਤਵਾਦੀ ਇਕ ਵਾਰ ਫਿਰ ਹਮਲੇ ਦੀ ਤਾਕ ‘ਚ

ਸਰਜੀਕਲ ਸਟ੍ਰਾਈਕ ਤੋਂ ਬਾਅਦ ਅੱਤਵਾਦੀ ਇਕ ਵਾਰ ਫਿਰ ਹਮਲੇ ਦੀ ਤਾਕ ‘ਚਖੁਫੀਆ ਜਾਣਕਾਰੀ ਤੋਂ ਬਾਅਦ ਸੰਸਦ ਦੀ ਸੁਰੱਖਿਆ ਵਧਾਈ
ਨਵੀਂ ਦਿੱਲੀ/ਬਿਊਰੋ ਨਿਊਜ਼
ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਭਾਰਤ ਦੇ ਸਰਜੀਕਲ ਸਟ੍ਰਾਈਕ ਤੋਂ ਬਾਅਦ ਅੱਤਵਾਦੀ ਹੁਣ ਸੰਸਦ ‘ਤੇ ਇੱਕ ਵਾਰ ਫਿਰ ਹਮਲੇ ਦੀ ਤਾਕ ਵਿੱਚ ਹਨ। ਖੁਫੀਆਂ ਸੂਤਰਾਂ ਦੀ ਖ਼ਬਰ ਤੋਂ ਬਾਅਦ ਸੰਸਦ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।
ਪਾਕਿਸਤਾਨੀ ਖੂਫੀਆ ਏਜੰਸੀ ਆਈ ਐਸ ਆਈ ਨੇ ਅੱਤਵਾਦੀਆਂ ਨੂੰ ਸਰਜੀਕਲ ਸਟ੍ਰਾਈਕ ਦਾ ਬਦਲਾ ਲੈਣ ਲਈ ਕਿਹਾ ਹੈ। ਖੂਫੀਆ ਰਿਪੋਰਟ ਮੁਤਾਬਕ, ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਸੰਸਦ ‘ਤੇ ਦੁਬਾਰਾ ਹਮਲੇ ਦੀ ਸਾਜ਼ਿਸ਼ ਰਚ ਰਿਹਾ ਹੈ। ਜੈਸ਼ ਦਾ ਚੀਫ਼ ਮਸੂਦ ਅਜ਼ਹਰ ਹਮਲੇ ਨੂੰ ਅੰਜਾਮ ਤੱਕ ਪਹੁੰਚਾਉਣ ਵਿੱਚ ਲੱਗ ਗਿਆ ਹੈ।ਖ਼ੁਫ਼ੀਆ ਏਜੰਸੀ ਆਈਐਸਆਈ ਨੇ ਭਾਰਤ ਤੋਂ ਬਦਲਾ ਲੈਣ ਦੇ ਲਈ ਅੱਤਵਾਦੀਆਂ ਨੂੰ ਕਿਸੇ ਵੀ ਸੀਮਾ ਤੱਕ ਜਾਣ ਦੇ ਹੁਕਮ ਦਿੱਤੇ ਗਏ ਹਨ।
ਜ਼ਿਕਰਯੋਗ ਹੈ ਕਿ ਸਾਲ 2001 ਵਿੱਚ ਭਾਰਤੀ ਸੰਸਦ ‘ਤੇ ਅੱਤਵਾਦੀ ਹਮਲਾ ਹੋਈਆ ਸੀ। ਇਸ ਹਮਲੇ ਨੂੰ ਜੈਸ਼-ਏ-ਮੁਹੰਮਦ ਨੇ ਅੰਜਾਮ ਦਿੱਤਾ ਸੀ। ਜਿਸ ਵਿੱਚ ਅਫ਼ਜ਼ਲ ਗੁਰੂ ਵੀ ਸ਼ਾਮਿਲ ਸੀ ਅਤੇ ਉਸ ਨੂੰ ਫਾਂਸੀ ਦਿੱਤੀ ਗਈ।

RELATED ARTICLES
POPULAR POSTS