Breaking News
Home / ਭਾਰਤ / ਕੇਜਰੀਵਾਲ ਨੇ ਗੁਜਰਾਤੀਆਂ ਨੂੰ ਵੀ ਦਿੱਤੀ ਮੁਫ਼ਤ ਬਿਜਲੀ ਦੀ ਗਰੰਟੀ

ਕੇਜਰੀਵਾਲ ਨੇ ਗੁਜਰਾਤੀਆਂ ਨੂੰ ਵੀ ਦਿੱਤੀ ਮੁਫ਼ਤ ਬਿਜਲੀ ਦੀ ਗਰੰਟੀ

ਕਿਹਾ : ਭਾਜਪਾ ਸਿਰਫ਼ ਲਾਰੇ ਲਾਉਂਦੀ ਹੈ, ਅਸੀਂ ਗਰੰਟੀ ਦਿੰਦੇ ਹਾਂ
ਅਹਿਮਦਾਬਾਦ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਗੁਜਰਾਤ ਦੌਰੇ ‘ਤੇ ਪੁੱਜੇ। ਜਿੱਥੇ ਉਨ੍ਹਾਂ ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਗੁਜਰਾਤੀਆਂ ਨੂੰ ਆਮ ਆਦਮੀ ਪਾਰਟੀ ਵੱਲੋਂ ਪਹਿਲੀ ਗਰੰਟੀ ਦਿੱਤੀ। ਕੇਜਰੀਵਾਲ ਨੇ ਕਿਹਾ ਕਿ ਗੁਜਰਾਤ ਵਿਚ ਅਸੀਂ ਦਿੱਲੀ ਅਤੇ ਪੰਜਾਬ ਦੀ ਤਰਜ ‘ਤੇ ਮੁਫ਼ਤ ਬਿਜਲੀ ਦਿਆਂਗੇ। ਜਿਵੇਂ ਅਸੀਂ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਤਿੰਨ ਮਹੀਨੇ ਬਾਅਦ ਹੀ ਪੰਜਾਬ ਵਾਸੀਆਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਹੈ, ਉਸੇ ਤਰ੍ਹਾਂ ਅਸੀਂ ਗੁਜਰਾਤ ਅੰਦਰ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁਫ਼ਤ ਬਿਜਲੀ ਦੀ ਸਹੂਲਤ ਦਿਆਂਗੇ। ਉਨ੍ਹਾਂ ਭਾਜਪਾ ‘ਤੇ ਤੰਜ ਕਸਦਿਆਂ ਕਿਹਾ ਕਿ ਭਾਜਪਾ ਸਿਰਫ਼ ਜੁਮਲੇ ਹੀ ਸੁਣਾਉਂਦੀ ਹੈ ਪ੍ਰੰਤੂ ਅਸੀਂ ਗਰੰਟੀ ਦਿੰਦੇ ਹਾਂ। ਕੇਜਰੀਵਾਲ ਨੇ ਕਿਹਾ ਕਿ ਭਾਜਪਾ ਨੇ ਕਿਹਾ ਸੀ ਕਿ ਅਸੀਂ 15 ਲੱਖ ਨੌਕਰੀਆਂ ਦੇਵਾਂਗ ਪ੍ਰੰਤੂ ਉਹ ਸਿਰਫ਼ ਇਕ ਚੋਣਾਵੀ ਜੁਮਲਾ ਹੀ ਸਾਬਤ ਹੋਇਆ, ਪਰ ਮੈਂ ਗੁਜਰਾਤ ‘ਚ ਪਹਿਲੀ ਗਰੰਟੀ ਦੇ ਤੌਰ ‘ਤੇ ਮੁਫ਼ਤ ਬਿਜਲੀ ਦਾ ਵਾਅਦਾ ਕਰਦਾ ਹਾਂ, ਜੋ ਸਾਡੀ ਸਰਕਾਰ ਬਣਦਿਆਂ ਹੀ ਹਰ ਹਾਲਤ ਵਿਚ ਪੂਰਾ ਕੀਤਾ ਜਾਵੇਗਾ।

Check Also

ਅਰਵਿੰਦ ਕੇਜਰੀਵਾਲ ਦੀ ਈਡੀ ਕਸਟਡੀ 1 ਅਪ੍ਰੈਲ ਤੱਕ ਵਧੀ

ਸ਼ਰਾਬ ਨੀਤੀ ਮਾਮਲੇ ’ਚ ਲੰਘੀ 21 ਮਾਰਚ ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ …