ਨਵਜੋਤ ਕੌਰ ਸਿੱਧੂ ਦੇ ਪਾਰਟੀ ਛੱਡਣ ਨਾਲ ਭਾਜਪਾ ਨੂੰ ਨਹੀਂ ਪਿਆ ਕੋਈ ਫ਼ਰਕ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਭਾਜਪਾ ਦੇ ਪ੍ਰਧਾਨ ਵਿਜੇ ਸਾਂਪਲਾ ਨੇ ਕਿਹਾ ਕਿ ਨਵਜੋਤ ਕੌਰ ਸਿੱਧੂ ਵੱਲੋਂ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤੇ ਜਾਣ ਨਾਲ ਭਾਰਤੀ ਜਨਤਾ ਪਾਰਟੀ ਨੂੰ ਕੋਈ ਫਰਕ ਨਹੀਂ ਪਿਆ ਹੈ। ਵਿਜੇ ਸਾਂਪਲਾ ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਭਾਜਪਾ ਨੇ ਤਿੰਨ ਵਾਰ ਲੋਕ ਸਭਾ ਤੇ ਇੱਕ ਵਾਰ ਰਾਜ-ਸਭਾ ਵਿਚ ਭੇਜਿਆ। ਪਰ ਫਿਰ ਵੀ ਉਨ੍ਹਾਂ ਨੂੰ ਇੰਜ ਲੱਗਦਾ ਹੈ ਕਿ ਉਨ੍ਹਾਂ ਦਾ ਭਵਿੱਖ ਕਿਸੇ ਹੋਰ ਪਾਰਟੀ ਵਿੱਚ ਹੈ। ਭਾਰਤੀ ਜਨਤਾ ਪਾਰਟੀ ਵਿੱਚ ਨਵਜੋਤ ਕੌਰ ਸਿੱਧੂ ਨੂੰ ਪੂਰਾ ਮਾਨ-ਸਨਮਾਨ ਦਿੱਤਾ ਗਿਆ ਸੀ। ਕੇਂਦਰੀ ਮੰਤਰੀ ਨੇ ਕਿਹਾ ਕਿ ਨਵਜੋਤ ਕੌਰ ਸਿੱਧੂ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਤੋਂ ਵਿਧਾਇਕਾ ਨਵਜੋਤ ਕੌਰ ਸਿੱਧੂ ਨੇ ਲੰਘੇ ਦਿਨੀਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ। ਨਵਜੋਤ ਕੌਰ ਸਿੱਧੂ ਅੰਮ੍ਰਿਤਸਰ ਈਸਟ ਤੋਂ ਭਾਜਪਾ ਦੀ ਵਿਧਾਇਕ ਸਨ ਅਤੇ ਉਨ੍ਹਾਂ ਪਾਰਟੀ ਨੂੰ ਸਿਰਫ ਇੱਕ ਲਾਈਨ ਦਾ ਅਸਤੀਫ਼ਾ ਭੇਜਿਆ ਸੀ। ਨਵਜੋਤ ਕੌਰ ਸਿੱਧੂ ਦੇ ਪਤੀ ਨਵਜੋਤ ਸਿੰਘ ਸਿੱਧੂ ਪਹਿਲਾਂ ਹੀ ਭਾਜਪਾ ਤੋਂ ਅਸਤੀਫ਼ਾ ਦੇ ਚੁੱਕੇ ਹਨ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …