23.7 C
Toronto
Sunday, September 28, 2025
spot_img
Homeਕੈਨੇਡਾਗੁਰੂ ਹਰਗੋਬਿੰਦ ਸਾਹਿਬ ਜੀ ਦੇ ਆਗਮਨ-ਦਿਵਸ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ...

ਗੁਰੂ ਹਰਗੋਬਿੰਦ ਸਾਹਿਬ ਜੀ ਦੇ ਆਗਮਨ-ਦਿਵਸ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ-ਪਾਠ ਦਾ ਭੋਗ ਸਮਾਗਮ 7 ਅਗਸਤ ਐਤਵਾਰ ਨੂੰ ਹੋਵੇਗਾ

ਬਰੈਂਪਟਨ/ਡਾ. ਝੰਡ : ਸੁਖਦੇਵ ਸਿੱਧਵਾਂ ਤੋਂ ਪ੍ਰਾਪਤ ਸੂਚਨਾ ਅਨੁਸਾਰ ਸਿੱਧਵਾਂ ਕਲਾਂ ਅਤੇ ਇਸ ਦੇ ਆਸ-ਪਾਸ ਦੇ ਪਿੰਡਾਂ ਦੀ ਸੰਗਤ ਵੱਲੋਂ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਆਗਮਨ-ਦਿਵਸ ਮਨਾਉਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਖੰਡ-ਪਾਠ ਗੁਰਦੁਆਰਾ ਜੋਤ ਪ੍ਰਕਾਸ਼ ਸਾਹਿਬ ਵਿਖੇ ਹਾਲ ਨੰਬਰ 2 ਵਿਚ ਸ਼ੁੱਕਰਵਾਰ 5 ਅਗਸਤ ਨੂੰ ਆਰੰਭ ਕਰਵਾਇਆ ਜਾਏਗਾ ਅਤੇ ਇਸ ਦਾ ਭੋਗ ਐਤਵਾਰ 7 ਅਗਸਤ ਨੂੰ ਸਵੇਰੇ 10.00 ਵਜੇ ਪਵੇਗਾ। ਉਪਰੰਤ, ਰਾਗੀ ਸਿੰਘਾਂ ਵੱਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਜਾਏਗਾ ਅਤੇ ਢਾਡੀ-ਜੱਥੇ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਮੁਗ਼ਲਾਂ ਨਾਲ ਕੀਤੀਆਂ ਗਈਆਂ ਲੜਾਈਆਂ ਦੇ ਗੌਰਵਮਈ ਇਤਿਹਾਸ ਬਾਰੇ ਢਾਡੀ-ਵਾਰਾਂ ਸਰਵਣ ਕਰਾਉਣਗੇ। ਗੁਰੂ ਕਾ ਲੰਗਰ ਅਟੁੱਟ ਵਰਤੇਗਾ। ਇਲਾਕਾ-ਨਿਵਾਸੀਆਂ ਅਤੇ ਸਮੂਹ ਸੰਗਤ ਨੂੰ ਇਸ ਧਾਰਮਿਕ ਤੇ ਇਤਿਹਾਸਕ ਸਮਾਗ਼ਮ ਵਿਚ ਸ਼ਾਮਲ ਹੋਣ ਲਈ ਬੇਨਤੀ ਕੀਤੀ ਜਾਂਦੀ ਹੈ। ਸੰਗਤ ਦੀ ਜਾਣਕਾਰੀ ਲਈ ਦੱਸਿਆ ਜਾਂਦਾ ਹੈ ਕਿ ਗੁਰਦੁਆਰਾ ਜੋਤ ਪ੍ਰਕਾਸ਼ ਸਾਹਿਬ 135 ਸਨਪੈਕ ਬੁਲੇਵਾਰਡ ਵਿਖੇ ਸਥਿਤ ਹੈ। ਪ੍ਰੋਗਰਾਮ ਸਬੰਧੀ ਵਧੇਰੇ ਜਾਣਕਾਰੀ ਲਈ ਸੁਖਦੇਵ ਸਿੰਘ ਸਿੱਧਵਾਂ ਨੂੰ 647-299-1610 ਜਾਂ ਜਿੰਦਰ ਸਿੱਧੂ ਨੂੰ 647-701-5155 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

RELATED ARTICLES
POPULAR POSTS