ਲੁਧਿਆਣਾ/ਬਿਊਰੋ ਨਿਊਜ਼ : ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਵੇਰਕਾ ਮਿਲਕ ਪਲਾਂਟ ਅੰਦਰ ਦਾਖ਼ਲ ਹੋਣ ਸਬੰਧੀ ਕੇਸ ਵਿੱਚ ਇੱਕ ਦਿਨਾ ਰਿਮਾਂਡ ਤੋਂ ਬਾਅਦ ਮੰਗਲਵਾਰ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਸਿਮਰਜੀਤ ਬੈਂਸ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਅਦਾਲਤ ਨੇ ਸਾਬਕਾ ਵਿਧਾਇਕ ਬੈਂਸ ਨੂੰ ਬਰਨਾਲਾ ਜੇਲ੍ਹ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਜਬਰ-ਜਨਾਹ ਮਾਮਲੇ ਵਿੱਚ ਭਗੌੜੇ ਕਰਾਰ ਦਿੱਤੇ ਗਏ ਸਾਬਕਾ ਵਿਧਾਇਕ ਬੈਂਸ ਨੇ ਅਦਾਲਤ ਵਿੱਚ ਆਤਮ-ਸਮਰਪਣ ਕੀਤਾ ਸੀ। ਅਦਾਲਤ ਨੇ ਸੱਤ ਦਿਨਾਂ ਦੇ ਰਿਮਾਂਡ ਤੋਂ ਬਾਅਦ ਸੋਮਵਾਰ ਨੂੰ ਉਨ੍ਹਾਂ ਨੂੰ ਜੇਲ੍ਹ ਭੇਜਣ ਦੇ ਹੁਕਮ ਜਾਰੀ ਕਰ ਦਿੱਤੇ ਸਨ। ਇਸ ਤੋਂ ਤੁਰੰਤ ਬਾਅਦ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਬੈਂਸ ਨੂੰ ਗ੍ਰਿਫਤਾਰ ਕਰਕੇ ਉਸਦਾ ਰਿਮਾਂਡ ਲਿਆ ਸੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬੈਂਸ ਸਹਿਯੋਗ ਨਹੀਂ ਕਰ ਰਹੇ। ਪੁਲਿਸ ਮਹਿਲਾ ਨਾਲ ਜਬਰ-ਜਨਾਹ ਦੇ ਮਾਮਲੇ ਵਿੱਚ ਹੋਰ ਸਬੂਤ ਇਕੱਠੇ ਕਰਨ ਵਿੱਚ ਫੇਲ੍ਹ ਦਿਖਾਈ ਦੇ ਰਹੀ ਹੈ। ਉਧਰ, ਬੈਂਸ ਨੇ ਵੀ ਪੁਲਿਸ ਦੇ ਸਾਹਮਣੇ ਕੋਈ ਰਾਜ਼ ਨਹੀਂ ਖੋਲ੍ਹਿਆ।
Check Also
ਡਾ.ਅਟਵਾਲ ਦੀ ਅੰਤਿਮ ਅਰਦਾਸ ਵੇਲੇ ਵੱਡੀ ਗਿਣਤੀ ਵਿੱਚ ਪੁੱਜੇ ਸਾਹਿਤਕਾਰ
ਚੰਡੀਗੜ੍ਹ :ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਦੇ …