Breaking News
Home / ਪੰਜਾਬ / ਐੱਮ ਐੱਸ ਪੀ ਬਾਰੇ ਕਮੇਟੀ ਵਿੱਚ ਪੰਜਾਬ ਨੂੰ ਨੁਮਾਇੰਦਗੀ ਦੇਵੇ ਕੇਂਦਰ : ਸੁਖਦੇਵ ਸਿੰਘ ਢੀਂਡਸਾ

ਐੱਮ ਐੱਸ ਪੀ ਬਾਰੇ ਕਮੇਟੀ ਵਿੱਚ ਪੰਜਾਬ ਨੂੰ ਨੁਮਾਇੰਦਗੀ ਦੇਵੇ ਕੇਂਦਰ : ਸੁਖਦੇਵ ਸਿੰਘ ਢੀਂਡਸਾ

ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਕੇਂਦਰ ਸਰਕਾਰ ਵੱਲੋਂ ਬਣਾਈ ਗਈ ਐੱਮਐੱਸਪੀ ਕਮੇਟੀ ਵਿੱਚੋਂ ਪੰਜਾਬ ਨੂੰ ਬਾਹਰ ਕਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਮੇਟੀ ਵਿੱਚ ਪੰਜਾਬ ਦੀ ਨੁਮਾਇੰਦਗੀ ਯਕੀਨੀ ਬਣਾਉਣ ਦੀ ਮੰਗ ਕੀਤੀ। ਢੀਂਡਸਾ ਨੇ ਕਿਹਾ ਕਿ ਦੇਸ਼ ਦੇ ਅਨਾਜ ਭੰਡਾਰ ਵਿੱਚ ਖੇਤੀ ਪ੍ਰਧਾਨ ਸੂਬੇ ਵਜੋਂ ਜਾਣੇ ਜਾਂਦੇ ਪੰਜਾਬ ਦੀ ਪੈਦਾਵਾਰ ਦਾ ਯੋਗਦਾਨ ਹਮੇਸ਼ਾ ਸਿਖਰ ‘ਤੇ ਰਿਹਾ ਹੈ। ਇਸ ਤੋਂ ਇਲਾਵਾ ਐੱਮਐੱਸਪੀ ਦਾ ਮੁੱਖ ਸਬੰਧ ਵੀ ਪੰਜਾਬ ਨਾਲ ਜੁੜਿਆ ਹੋਇਆ ਹੈ ਅਤੇ ਐੱਮਐੱਸਪੀ ਕਮੇਟੀ ਵਿੱਚ ਸੂਬੇ ਨੂੰ ਪੂਰੀ ਤਰ੍ਹਾਂ ਅਣਦੇਖਿਆ ਕੀਤਾ ਗਿਆ ਹੈ। ਇਸ ਕਮੇਟੀ ਵਿੱਚ ਪੰਜਾਬ ਸਰਕਾਰ ਦੇ ਕਿਸੇ ਅਧਿਕਾਰੀ ਨੂੰ ਵੀ ਸ਼ਾਮਲ ਨਹੀਂ ਕੀਤਾ ਗਿਆ ਹੈ। ਢੀਂਡਸਾ ਨੇ ਕੇਂਦਰ ਨੂੰ ਐੱਮਐੱਸਪੀ ਕਮੇਟੀ ਵਿੱਚ ਪੰਜਾਬ ਨੂੰ ਨੁਮਾਇੰਦਗੀ ਦੇਣ ਦੀ ਮੰਗ ਕੀਤੀ ਹੈ।

Check Also

ਚਰਨਜੀਤ ਸਿੰਘ ਚੰਨੀ ਦੀ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਚਰਚਾ ਦਾ ਵਿਸ਼ਾ ਬਣੀ  

ਸੰਤ ਸੀਚੇਵਾਲ ‘ਆਪ’ ਦੇ ਰਾਜ ਸਭਾ ਮੈਂਬਰ ਅਤੇ ਚੰਨੀ ਹਨ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ …