ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਲੋਕਾਂ ਨੂੰ ਵਧੀਆਂ ਸਿਹਤ ਪ੍ਰਬੰਧ ਮੁਹੱਈਆ ਕਰਵਾਉਣ ਦੇ ਉਦੇਸ਼ ਹਿੱਤ ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ‘ਤੇ ਸੂਬੇ ‘ਚ 75 ‘ਆਮ ਆਦਮੀ ਕਲੀਨਿਕ’ ਲੋਕਾਂ ਦੇ ਹਵਾਲੇ ਕੀਤੇ ਜਾਣਗੇ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ‘ਤੇ ਸੂਬੇ ਦੇ ਵੱਖ-ਵੱਖ ਵਿਕਾਸ ਕਾਰਜਾਂ ਸਬੰਧੀ ਵਿਕਾਸ ਕਾਰਜਾਂ ਦੀ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਆਦੇਸ਼ ਦਿੱਤੇ ਕਿ ‘ਆਮ ਆਦਮੀ ਕਲੀਨਿਕ’ ਦਾ ਉਸਾਰੀ ਕਾਰਜ ਤੈਅ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ। ਇਹ ਕਲੀਨਿਕ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਨ ਲਈ ਇੱਕ ਪ੍ਰੇਰਕ ਵਜੋਂ ਕੰਮ ਕਰਨਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸੰਤ ਅੰਤਰ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼, ਸੰਗਰੂਰ ਦੀ ਉਸਾਰੀ ਛੇਤੀ ਸ਼ੁਰੂ ਕਰਨ ਦੀ ਹਦਾਇਤ ਦਿੱਤੀ। ਮੁੱਖ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਵਿੱਚ ਚੱਲ ਰਹੇ ਸਾਰੇ ਪ੍ਰਾਜੈਕਟਾਂ ਨੂੰ ਜਲਦੀ ਨਿਬੇੜਨ ਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਹੋਰ ਪ੍ਰਾਜੈਕਟ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਹਨ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …