16 C
Toronto
Sunday, October 5, 2025
spot_img
Homeਪੰਜਾਬਚਰਨਜੀਤ ਸਿੰਘ ਚੰਨੀ ਦੇ ਭਾਣਜੇ ਖਿਲਾਫ ਗੈਰਕਾਨੂੰਨੀ ਮਾਈਨਿੰਗ ਦਾ ਨਵਾਂ ਕੇਸ ਦਰਜ

ਚਰਨਜੀਤ ਸਿੰਘ ਚੰਨੀ ਦੇ ਭਾਣਜੇ ਖਿਲਾਫ ਗੈਰਕਾਨੂੰਨੀ ਮਾਈਨਿੰਗ ਦਾ ਨਵਾਂ ਕੇਸ ਦਰਜ

ਜ਼ਮਾਨਤ ‘ਤੇ ਆਏ ਹਨੀ ਦੀਆਂ ਮੁਸ਼ਕਲਾਂ ਹੋਰ ਵਧਣਗੀਆਂ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਨੇ ਗੈਰਕਾਨੂੰਨੀ ਮਾਈਨਿੰਗ ਦੇ ਮਾਮਲੇ ਵਿਚ ਹੁਣ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਉਰਫ ਹਨੀ ਅਤੇ ਉਸ ਦੇ ਸਾਥੀ ਕੁਦਰਤਦੀਪ ਸਿੰਘ ਖਿਲਾਫ ਨਵਾਂ ਪੁਲਿਸ ਕੇਸ ਦਰਜ ਕੀਤਾ ਹੈ। ਨਵਾਂ ਕੇਸ ਦਰਜ ਹੋਣ ਨਾਲ ਚੰਨੀ ਦੇ ਭਾਣਜੇ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ।
ਹਾਲੇ ਜੁਲਾਈ ਦੇ ਪਹਿਲੇ ਹਫ਼ਤੇ ਹੀ ਹਾਈਕੋਰਟ ‘ਚੋਂ ਭੁਪਿੰਦਰ ਹਨੀ ਨੂੰ ਜ਼ਮਾਨਤ ਮਿਲੀ ਸੀ। ਆਈਜੀ ਡਾ. ਸੁਖਚੈਨ ਸਿੰਘ ਗਿੱਲ ਨੇ ਚੰਡੀਗੜ੍ਹ ‘ਚ ਦੱਸਿਆ ਕਿ ਥਾਣਾ ਰਾਹੋਂ ‘ਚ ਭੁਪਿੰਦਰ ਹਨੀ ਅਤੇ ਕੁਦਰਤਦੀਪ ਸਿੰਘ ਖ਼ਿਲਾਫ਼ ਐਫ.ਆਈ.ਆਰ. ਨੰਬਰ 73, ਮਾਈਨਜ਼ ਐਂਡ ਮਿਨਰਲਜ਼ (ਵਿਕਾਸ ਅਤੇ ਨਿਯਮ) ਐਕਟ ਦੀਆਂ ਧਾਰਾਵਾਂ 21(1) ਅਤੇ 4(1), ਆਈਪੀਸੀ ਦੀ ਧਾਰਾ 379, 406, 420, 465, 468, 471 ਅਤੇ 120 ਬੀ ਅਤੇ ਵਾਤਾਵਰਨ ਸੁਰੱਖਿਆ ਐਕਟ ਦੀ ਧਾਰਾ 15 ਤਹਿਤ ਕੇਸ ਦਰਜ ਕੀਤਾ ਗਿਆ ਹੈ। ਮਾਮਲੇ ਦੀ ਅਗਲੀ ਜਾਂਚ ਲਈ ਐੱਸ.ਪੀ. ਇਨਵੈਸਟੀਗੇਸ਼ਨ ਦੀ ਨਿਗਰਾਨੀ ਹੇਠ ਨਵੀਂ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ। ਪੰਜਾਬ ਪੁਲਿਸ ਨੇ ਭੁਪਿੰਦਰ ਹਨੀ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ ਨੋਟਿਸ ਜਾਰੀ ਕੀਤਾ ਹੈ।
ਜ਼ਿਕਰਯੋਗ ਹੈ ਕਿ 2021 ਦੇ ਅੰਤ ‘ਚ ਡਾਇਰੈਕਟੋਰੇਟ ਆਫ ਐਨਫੋਰਸਮੈਂਟ ਜਲੰਧਰ ਨੇ ਭੁਪਿੰਦਰ ਸਿੰਘ ਉਰਫ ਹਨੀ ਅਤੇ ਕੁਦਰਤਦੀਪ ਸਿੰਘ ਉਰਫ ਲਵੀ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। ਈਡੀ ਨੇ ਫਿਰ ਵੱਖ-ਵੱਖ ਫਰਜ਼ੀ ਦਸਤਾਵੇਜ਼ਾਂ, ਡਿਜੀਟਲ ਉਪਕਰਨ ਅਤੇ ਮਲਿਕਪੁਰ ਰੇਤ ਮਾਈਨਿੰਗ ਸਾਈਟ ‘ਤੇ ਗੈਰ-ਕਾਨੂੰਨੀ ਰੇਤ ਮਾਈਨਿੰਗ ਗਤੀਵਿਧੀਆਂ ਜ਼ਰੀਏ ਕਮਾਏ 9.97 ਕਰੋੜ ਰੁਪਏ ਦੀ ਨਗਦੀ ਵੀ ਬਰਾਮਦ ਕੀਤੀ ਸੀ। ਈ.ਡੀ. ਦੇ ਪੱਤਰ ਤੋਂ ਬਾਅਦ ਐੱਸ.ਪੀ ਇਨਵੈਸਟੀਗੇਸ਼ਨ (ਨਵਾਂ ਸ਼ਹਿਰ) ਦੀ ਨਿਗਰਾਨੀ ਹੇਠ ਤੁਰੰਤ ਇੱਕ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਸੀ।

 

RELATED ARTICLES
POPULAR POSTS