Breaking News
Home / ਪੰਜਾਬ / ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰਾਂ ਵਲੋਂ ਐਮਐਸਪੀ ਕਮੇਟੀ ਦੇ ਵਿਰੋਧ ‘ਚ ਰੋਸ ਪ੍ਰਦਰਸ਼ਨ

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰਾਂ ਵਲੋਂ ਐਮਐਸਪੀ ਕਮੇਟੀ ਦੇ ਵਿਰੋਧ ‘ਚ ਰੋਸ ਪ੍ਰਦਰਸ਼ਨ

ਹਰਸਿਮਰਤ ਕੌਰ ਬਾਦਲ ਨੇ ਵੀ ਲੋਕ ਸਭਾ ‘ਚ ਚੁੱਕਿਆ ਐਮਐੱਸਪੀ ਦਾ ਮੁੱਦਾ
ਨਵੀਂ ਦਿੱਲੀ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਐਮਐਸਪੀ ਸਬੰਧੀ ਇਕ ਕਮੇਟੀ ਬਣਾਈ ਗਈ ਹੈ ਅਤੇ ਇਸ ਕਮੇਟੀ ਵਿਚ ਪੰਜਾਬ ਦਾ ਕੋਈ ਵੀ ਮੈਂਬਰ ਸ਼ਾਮਲ ਨਹੀਂ ਕੀਤਾ ਗਿਆ ਹੈ। ਕੇਂਦਰ ਵਲੋਂ ਬਣਾਈ ਗਈ ਇਸ ਕਮੇਟੀ ਦਾ ਵਿਰੋਧ ਵੀ ਲਗਾਤਾਰ ਹੋ ਰਿਹਾ ਹੈ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਅਗਵਾਈ ਵਿਚ ‘ਆਪ’ ਦੇ ਹੋਰ ਸੰਸਦ ਮੈਂਬਰਾਂ ਨੇ ਕੇਂਦਰ ਸਰਕਾਰ ਵਲੋਂ ਬਣਾਈ ਐਮਐਸਪੀ ਕਮੇਟੀ ਦੇ ਵਿਰੋਧ ਵਿਚ ਦਿੱਲੀ ‘ਚ ਰੋਸ ਪ੍ਰਦਰਸ਼ਨ ਕੀਤਾ। ਉਧਰ ਦੂਜੇ ਪਾਸੇ ਲੋਕ ਸਭਾ ਦੀ ਕਾਰਵਾਈ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਕੇਂਦਰ ਵਲੋਂ ਬਣਾਈ ਐਮਐਸਪੀ ਕਮੇਟੀ ‘ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਇਸ ਕਮੇਟੀ ਵਿਚ ਭਾਜਪਾ ਨਾਲ ਸਬੰਧਤ ਵਿਅਕਤੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਆਰੋਪ ਲਗਾਇਆ ਕਿ ਇਹ ਜੋ ਕਮੇਟੀ ਬਣੀ ਹੈ, ਉਸ ‘ਚ ਐੱਮ.ਐੱਸ.ਪੀ. ਯਕੀਨੀ ਕਰਨ ਦੀ ਮੰਗ ਨੂੰ ਹਟਾ ਕੇ ਸਿਰਫ਼ ਐੱਮ.ਐੱਸ.ਪੀ. ਨੂੰ ਵੱਧ ਪ੍ਰਭਾਵੀ ਅਤੇ ਪਾਰਦਰਸ਼ੀ ਬਣਾਉਣ ਦੀ ਗੱਲ ਕਹੀ ਗਈ ਹੈ।

 

Check Also

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ

ਐਨਡੀਪੀਐਸ ਕੇਸ ’ਚ ਐਸਆਈਟੀ ਵਲੋਂ ਭੇਜੇ ਗਏ ਸੰਮਨ ਲਏ ਵਾਪਸ ਚੰਡੀਗੜ੍ਹ/ਬਿਊਰੋ ਨਿਊਜ਼ ਐਨਡੀਪੀਐਸ ਕੇਸ ਵਿਚ …