20.8 C
Toronto
Wednesday, August 12, 2026
spot_img
Homeਪੰਜਾਬਪਾਤੜਾਂ 'ਚ ਮਕਾਨ ਦੀ ਛੱਤ ਡਿੱਗਣ ਨਾਲ 4 ਮੌਤਾਂ

ਪਾਤੜਾਂ ‘ਚ ਮਕਾਨ ਦੀ ਛੱਤ ਡਿੱਗਣ ਨਾਲ 4 ਮੌਤਾਂ

ਪਾਤੜਾਂ ‘ਚ ਮਕਾਨ ਦੀ ਛੱਤ ਡਿੱਗਣ ਨਾਲ 4 ਮੌਤਾਂਪੰਜਾਬ ‘ਚ ਭਾਰੀ ਮੀਂਹ ਨੇ ਜਨ ਜੀਵਨ ਕੀਤਾ ਪ੍ਰਭਾਵਿਤ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਨੇੜਲੇ ਇਲਾਕਿਆਂ ਵਿਚ ਭਾਰੀ ਅਤੇ ਰੁਕ-ਰੁਕ ਕੇ ਮੀਂਹ ਪੈਣ ਦੀਆਂ ਖਬਰਾਂ ਮਿਲੀਆਂ ਹਨ।
ਇਸੇ ਦੌਰਾਨ ਪਟਿਆਲਾ ਵਿਚ ਪੈਂਦੇ ਕਸਬਾ ਪਾਤੜਾਂ ‘ਚ ਬੁੱਧਵਾਰ ਰਾਤ ਨੂੰ ਪਏ ਭਾਰੀ ਮੀਂਹ ਕਾਰਨ ਮਕਾਨ ਦੇ ਡਿੱਗ ਜਾਣ ਨਾਲ ਇਕ ਪਰਿਵਾਰ ਦੇ 5 ਮੈਂਬਰ ਮਲਬੇ ਹੇਠਾਂ ਦੱਬ ਗਏ। ਸੂਚਨਾ ਮਿਲਣ ਤੇ ਪੁੱਜੀ ਪੁਲਿਸ ਨੇ ਮੁਹੱਲੇ ਦੇ ਲੋਕਾਂ ਦੀ ਮਦਦ ਨਾਲ ਇਨ੍ਹਾਂ ਵਿਅਕਤੀਆਂ ਨੂੰ ਬਾਹਰ ਕੱਢਿਆ ਪਰ ਇਨ੍ਹਾਂ ‘ਚੋਂ 4 ਮੈਂਬਰਾਂ ਦੀ ਮੌਕੇ ‘ਤੇ ਮੌਤ ਹੋ ਗਈ, ਜਦੋਂ ਕਿ ਸਿਰ ‘ਚ ਸੱਟ ਵੱਜਣ ਨਾਲ ਜ਼ਖ਼ਮੀ ਹੋਏ 5ਵੇਂ ਮੈਂਬਰ ਦੀ ਹਾਲਤ ਖਤਰੇ ਤੋਂ ਬਾਹਰ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਹੁਸ਼ਿਆਰਪੁਰ ਖੇਤਰ ਵਿਚ ਵੀ ਇਸ ਰੁਕ-ਰੁਕ ਕੇ ਪਏ ਮੀਂਹ ਕਾਰਨ ਤਾਪਮਾਨ ਵਿਚ ਗਿਰਾਵਟ ਤਾਂ ਜ਼ਰੂਰ ਆਈ ਹੈ ਪਰ ਆਮ ਜਨ ਜੀਵਨ ਵੀ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਮੁਤਾਬਕ ਅਜੇ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ।

 

RELATED ARTICLES
POPULAR POSTS