-4.1 C
Toronto
Wednesday, December 31, 2025
spot_img
Homeਪੰਜਾਬਅੰਮ੍ਰਿਤਸਰ ਨੇੜੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਹੋਇਆ ਮੁਕਾਬਲਾ

ਅੰਮ੍ਰਿਤਸਰ ਨੇੜੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਹੋਇਆ ਮੁਕਾਬਲਾ

ਗੈਂਗਸਟਰ ਜਗਰੂਪ ਸਿੰਘ ਰੂਪਾ ਅਤੇ ਮਨੂੰ ਕੁੱਸਾ ਮੁਕਾਬਲੇ ਦੌਰਾਨ ਹਲਾਕ
ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਘਰਿੰਡਾ ਅਧੀਨ ਪੈਂਦੇ ਪਿੰਡ ਹੁਸ਼ਿਆਰ ਨਗਰ ਨੇੜੇ ਬੁੱਧਵਾਰ ਨੂੰ ਪੰਜਾਬ ਪੁਲਿਸ ਅਤੇ ਗੈਂਗਸਟਰਾਂ ‘ਚ ਮੁਕਾਬਲਾ ਹੋਇਆ।
ਮੀਡੀਆ ਰਿਪੋਰਟਾਂ ਅਨੁਸਾਰ ਅੰਮ੍ਰਿਤਸਰ ਦਿਹਾਤੀ ਪੁਲਿਸ ਮੁਖੀ ਦੀ ਅਗਵਾਈ ਵਿਚ ਪੁਲਿਸ ਨੇ ਗੈਂਗਸਟਰਾਂ ਨੂੰ ਘੇਰਾ ਪਾ ਕੇ ਫੜਨ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ਨੇ ਗੈਂਸਗਟਰਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ, ਪ੍ਰੰਤੂ ਗੈਂਗਸਟਰਾਂ ਨੇ ਪੁਲਿਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਜਵਾਬੀ ਕਾਰਵਾਈ ਕਰਦੇ ਹੋਏ ਪੁਲਿਸ ਨੇ ਇਕ ਮਕਾਨ ਵਿਚ ਲੁਕੇ ਹੋਏ ਗੈਂਗਸਟਰਾਂ ‘ਤੇ ਫਾਈਰਿੰਗ ਸ਼ੁਰੂ ਕਰ ਦਿੱਤੀ।
ਇਸ ਮੁਕਾਬਲੇ ਦੌਰਾਨ ਗੈਂਗਸਟਰ ਜਗਰੂਪ ਸਿੰਘ ਰੂਪਾ ਅਤੇ ਮਨੂੰ ਕੁੱਸਾ ਮਾਰੇ ਗਏ। ਜਦਕਿ ਤਿੰਨ ਪੁਲਿਸ ਮੁਲਾਜ਼ਮ ਅਤੇ ਇਕ ਮੀਡੀਆ ਕਰਮਚਾਰੀ ਵੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।
ਮੀਡੀਆ ਰਿਪੋਰਟਾਂ ਅਨੁਸਾਰ ਮਾਰੇ ਗਏ ਗੈਂਗਸਟਰ ਜਗਰੂਪ ਸਿੰਘ ਰੂਪਾ ਅਤੇ ਮਨੂੰ ਕੁੱਸਾ ਦਾ ਸਬੰਧ ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ ਦੱਸਿਆ ਜਾ ਰਿਹਾ ਹੈ। ਘਟਨਾ ਵਾਲੀ ਸਥਾਨ ‘ਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੀ ਪਹੁੰਚ ਗਏ ਸਨ। ਮੁਕਾਬਲਾ ਖਤਮ ਹੋਣ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗੈਂਗਸਟਰ ਏਕੇ ਸੰਤਾਲੀ ਨਾਲ ਪੁਲਿਸ ‘ਤੇ ਫਾਈਰਿੰਗ ਕਰ ਰਹੇ ਸਨ। ਇਹ ਵੀ ਜ਼ਿਕਰਯੋਗ ਹੈ ਕਿ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ 5 ਘੰਟੇ ਦੇ ਕਰੀਬ ਚੱਲਿਆ।

ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ ਗੌਰਵ ਯਾਦਵ ਤੇ ਏਜੀਟੀਐਫ ਮੁਖੀ ਪ੍ਰਮੋਦ ਬਾਨ ਨਾਲ ਕੀਤੀ ਮੀਟਿੰਗ
ਮਾਨ ਨੇ ਪੰਜਾਬ ਵਿਚੋਂ ਗੈਂਗਸਟਰ ਕਲਚਰ ਨੂੰ ਖਤਮ ਕਰਨ ਦੀ ਦਿੱਤੀ ਹਦਾਇਤ
ਚੰਡੀਗੜ੍ਹ : ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਭਕਨਾ ਵਿਚ ਬੁੱਧਵਾਰ ਗੈਂਗਸਟਰਾਂ ਅਤੇ ਪੰਜਾਬ ਪੁਲਿਸ ਵਿਚਾਲੇ ਮੁਕਾਬਲਾ ਹੋਇਆ ਸੀ, ਜਿਸ ਦੌਰਾਨ ਦੋ ਗੈਂਗਸਟਰ ਜਗਰੂਪ ਸਿੰਘ ਰੂਪਾ ਅਤੇ ਮਨੂ ਕੁੱਸਾ ਮਾਰੇ ਗਏ ਸਨ। ਜਿਸ ਤੋਂ ਬਾਅਦ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ ਗੌਰਵ ਯਾਦਵ, ਐਂਟੀ ਗੈਂਗਸਟਰ ਟਾਸਕ ਫੋਰਸ ਦੇ ਮੁਖੀ ਪ੍ਰਮੋਦ ਬਾਨ ਅਤੇ ਹੋਰ ਪੁਲਿਸ ਅਫ਼ਸਰਾਂ ਨਾਲ ਚੰਡੀਗੜ੍ਹ ਵਿਖੇ ਇਕ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਵਿਚੋਂ ਗੈਂਗਸਟਰ ਕਲਚਰ ਦੇ ਖਾਤਮੇ ਅਤੇ ਪੰਜਾਬੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਅੰਦਰ ਜੋ ਵੀ ਗੈਂਗਸਟਰ ਅਤੇ ਗਲਤ ਅਨਸਰ ਘੁੰਮ ਰਹੇ ਹਨ ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਮੁੱਖ ਧਾਰਾ ਵਿਚ ਪਰਤ ਆਉਣ। ਪ੍ਰੰਤੂ ਜੇਕਰ ਉਹ ਚੁਣੇ ਗਏ ਗਲਤ ਰਸਤੇ ਨੂੰ ਨਹੀਂ ਛੱਡਦੇ ਤਾਂ ਅੰਜ਼ਾਮ ਬੁਰਾ ਹੋਵੇਗਾ ਕਿਉਂਕਿ ਪੰਜਾਬ ਸਰਕਾਰ ਪੰਜਾਬੀਆਂ ਦੀ ਸੁਰੱਖਿਆ ਅਤੇ ਗੈਂਗਸਟਰ ਕਲਚਰ ਨੂੰ ਖਤਮ ਕਰਨ ਲਈ ਵਚਨਬੱਧ ਹੈ।

 

 

RELATED ARTICLES
POPULAR POSTS