Breaking News
Home / ਪੰਜਾਬ / ਦੁਸ਼ਹਿਰੇ ਦਾ ਤਿਉਹਾਰ ਦੇਸ਼ ਭਰ ‘ਚ ਧੂਮ ਧਾਮ ਨਾਲ ਮਨਾਇਆ

ਦੁਸ਼ਹਿਰੇ ਦਾ ਤਿਉਹਾਰ ਦੇਸ਼ ਭਰ ‘ਚ ਧੂਮ ਧਾਮ ਨਾਲ ਮਨਾਇਆ

6ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਤੇ ਪੰਜਾਬ ਸਮੇਤ ਪੂਰੇ ਦੇਸ਼ ਵਿਚ ਅੱਜ ਦੁਸ਼ਹਿਰੇ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ। ਦੁਸ਼ਹਿਰਾ ਬਦੀ ‘ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ। ਇਸ ਦਿਨ ਲੋਕ ਰਾਵਣਾ ਦਾ ਪੁਤਲਾ ਜਲਾ ਕੇ ਜਸ਼ਨ ਮਨਾਉਂਦੇ ਹਨ। ਇਸ ਦਿਨ ਭਗਵਾਨ ਰਾਮ ਨੇ ਲੰਕਾਪਤੀ ਰਾਵਣ ਦਾ ਅੰਤ ਕਰਕੇ ਸੀਤਾ ਨੂੰ ਉਸ ਕੋਲੋਂ ਮੁਕਤ ਕਰਵਾਇਆ ਸੀ। ਦੁਸ਼ਹਿਰੇ ਦੇ ਤਿਉਹਾਰ ਨੂੰ ਲੈ ਕੇ ਅੱਜ ਲੋਕਾਂ ਵਿਚ ਬਹੁਤ ਜ਼ਿਆਦਾ ਉਤਸ਼ਾਹ ਦੇਖਣ ਨੂੰ ਮਿਲਿਆ ਹੈ। ਵੱਖ-ਵੱਖ ਭਾਈਚਾਰਿਆਂ ਦੇ ਲੋਕ ਇਸ ਤਿਉਹਾਰ ਨੂੰ ਆਪਣੇ-ਆਪਣੇ ਤਰੀਕੇ ਨਾਲ ਮਨਾਉਂਦੇ ਹਨ। ਸ਼ਹਿਰਾਂ ਵਿਚ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ। ਇਹ ਤਿਉਹਾਰ ਸਮੁੱਚੀ ਲੋਕਾਈ ਲਈ ਬਹੁਤ ਅਹਿਮੀਅਤ ਰੱਖਦਾ ਹੈ ਤੇ ਸਾਰਿਆਂ ਨੂੰ ਇਸ ਤੋਂ ਸਬਕ ਲੈਣਾ ਚਾਹੀਦਾ ਹੈ ਅਤੇ ਬੁਰਾਈਆਂ ਦਾ ਖਾਤਮਾ ਕਰਨਾ ਚਾਹੀਦਾ ਹੈ। ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਖਨਊ ਪਹੁੰਚੇ। ਇਹ ਪਹਿਲੀ ਵਾਰ ਹੈ ਕਿ ਕੋਈ ਪ੍ਰਧਾਨ ਮੰਤਰੀ ਲਖਨਊ ਦੀ ਰਾਮ ਲੀਲਾ ਵਿਚ ਪਹੁੰਚੇ ਹਨ। ਦੁਸਹਿਰੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਭਾਜਪਾ ਦੇ ਪ੍ਰਧਾਨ ਵਿਜੇ ਸਾਂਪਲਾ ਨੇ ਵਧਾਈ ਦਿੱਤੀ ਹੈ।

Check Also

ਪੰਜਾਬ ਦੀਆਂ ਚਾਰ ਜ਼ਿਮਨੀ ਚੋਣਾਂ ਲਈ 60 ਉਮੀਦਵਾਰ ਮੈਦਾਨ

ਸਭ ਤੋਂ ਜ਼ਿਆਦਾ 20 ਉਮੀਦਵਾਰ ਗਿੱਦੜਬਾਹਾ ਸੀਟ ਤੋਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੀਆਂ …