Breaking News
Home / ਭਾਰਤ / ਕੇਜਰੀਵਾਲ ਸਰਕਾਰ ਦੀ ਆਬਕਾਰੀ ਨੀਤੀ ਦੀ ਸੀਬੀਆਈ ਕਰੇਗੀ ਜਾਂਚ

ਕੇਜਰੀਵਾਲ ਸਰਕਾਰ ਦੀ ਆਬਕਾਰੀ ਨੀਤੀ ਦੀ ਸੀਬੀਆਈ ਕਰੇਗੀ ਜਾਂਚ

ਡਿਪਟੀ ਸੀਐਮ ਮਨੀਸ਼ ਸਿਸੋਦੀਆ ਦੀ ਭੂਮਿਕਾ ’ਤੇ ਉਠੇ ਸਵਾਲ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਉਪ ਰਾਜਪਾਲ ਵੀ ਕੇ ਸਕਸੈਨਾ ਨੇ ਕੇਜਰੀਵਾਲ ਸਰਕਾਰ ਦੀ ਸ਼ਰਾਬ ਨੀਤੀ ਖਿਲਾਫ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਹਨ। ਐਲ ਜੀ ਸਕਸੈਨਾ ਨੇ ਨਵੀਂ ਐਕਸਾਈਜ਼ ਪਾਲਿਸੀ ’ਤੇ ਮੁੱਖ ਸਕੱਤਰ ਨਰੇਸ਼ ਕੁਮਾਰ ਦੀ ਰਿਪੋਰਟ ਤੋਂ ਬਾਅਦ ਇਹ ਐਕਸ਼ਨ ਲਿਆ ਹੈ। ਇਸ ਰਿਪੋਰਟ ’ਚ ਸਿੱਧੇ ਤੌਰ ’ਤੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਦੀ ਭੂਮਿਕਾ ’ਤੇ ਸਵਾਲ ਚੁੱਕੇ ਗਏ ਹਨ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਨਵੀਂ ਸ਼ਰਾਬ ਨੀਤੀ ਰਾਹੀਂ ਸ਼ਰਾਬ ਲਾਇਸੰਸਧਾਰਕਾਂ ਨੂੰ ਸਿੱਧ ਫਾਇਦਾ ਪਹੁੰਚਾਇਆ ਗਿਆ ਹੈ। ਦੂਜੇ ਪਾਸੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਰਾਬ ਨੀਤੀ ਨੂੰ ਲੈ ਕੇ ਮਨੀਸ਼ ਸਿਸੋਦੀਆ ’ਤੇ ਲਗਾਏ ਆਰੋਪਾਂ ਨੂੰ ਬੇਬੁਨਿਆਦ ਦੱਸਿਆ ਹੈ। ਕੇਜਰੀਵਾਲ ਨੇ ਭਾਜਪਾ ’ਤੇ ਤੰਜ ਕਸਦਿਆਂ ਕਿਹਾ ਕਿ ਤੁਸੀਂ ਸਾਵਰਕਰ ਦੀ ਔਲਾਦ ਹੋ ਅਤੇ ਅਸੀਂ ਭਗਤ ਸਿੰਘ ਦੀ ਔਲਾਦ ਹਾਂ। ਸਾਨੂੰ ਫਸਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪ੍ਰੰਤੂ ਅਸੀਂ ਜੇਲ੍ਹ ਅਤੇ ਫਾਂਸੀ ਤੋਂ ਡਰਨ ਵਾਲੇ ਨਹੀਂ। ਉਨ੍ਹਾਂ ਉਨ੍ਹਾਂ ਅੱਗੇ ਕਿਹਾ ਕਿ ਮੈਂ ਮਨੀਸ਼ ਸਿਸੋਦੀਆ ਨੂੰ ਪਿਛਲੇ 22 ਸਾਲਾਂ ਤੋਂ ਜਾਣਦਾ ਹਾਂ, ਉਹ ਇਕ ਕੱਟੜ ਇਮਾਨਦਾਰ ਅਤੇ ਦੇਸ਼ ਭਗਤ ਆਦਮੀ ਹੈ।

 

Check Also

ਓਮ ਬਿਰਲਾ ਮੁੜ ਚੁਣੇ ਗਏ ਲੋਕ ਸਭਾ ਦੇ ਸਪੀਕਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਨੇ ਦਿੱਤੀ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਓਮ …