Breaking News
Home / ਪੰਜਾਬ / ਭਗਵੰਤ ਮਾਨ ਨੇ ਐਮਐਸਪੀ ਕਮੇਟੀ ’ਚ ਪੰਜਾਬ ਨੂੰ ਨੁਮਾਇੰਦਗੀ ਦੇਣ ਲਈ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਭਗਵੰਤ ਮਾਨ ਨੇ ਐਮਐਸਪੀ ਕਮੇਟੀ ’ਚ ਪੰਜਾਬ ਨੂੰ ਨੁਮਾਇੰਦਗੀ ਦੇਣ ਲਈ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਕਿਹਾ : ਹਰੀ ਕ੍ਰਾਂਤੀ ’ਚ ਵੱਡਾ ਹਿੱਸਾ ਪਾਉਣ ਵਾਲੇ ਕਿਸਾਨਾਂ ਨੂੰ ਵਿਸਾਰਿਆ ਨਾ ਜਾਵੇ
ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵੱਲੋਂ ਬਣਾਈ ਗਈ ਐਮ ਐਸ ਪੀ ਕਮੇਟੀ ਵਿਚ ਪੰਜਾਬ ਨੂੰ ਨੁਮਾਇੰਦਗੀ ਦਿਵਾਉਣ ਲਈ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਇਕ ਚਿੱਠੀ ਲਿਖੀ ਹੈ। ਇਸ ਚਿੱਠੀ ਰਾਹੀਂ ਉਨ੍ਹਾਂ ਕਮੇਟੀ ’ਚ ਪੰਜਾਬ ਨੂੰ ਬਣਦੀ ਥਾਂ ਨਾ ਦੇਣ ’ਤੇ ਨਾਰਾਜ਼ਗੀ ਵੀ ਪ੍ਰਗਟ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਚਿੱਠੀ ਵਿਚ ਅੱਗੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਹਰੀ ਕ੍ਰਾਂਤੀ ਵਿਚ ਬਹੁਤ ਵੱਡਾ ਹਿੱਸਾ ਪਾਇਆ ਹੈ, ਜਿਸ ਦੇ ਮੱਦੇਨਜ਼ਰ ਉਨ੍ਹਾਂ ਦੇ ਹੱਕਾਂ ਨੂੰ ਵਿਸਾਰਿਆ ਨਹੀਂ ਜਾ ਸਕਦਾ। ਉਨ੍ਹਾਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਕੋਲੋਂ ਮੰਗ ਕੀਤੀ ਕਿ ਐਮ ਐਸ ਪੀ ਕਮੇਟੀ ਵਿਚ ਪੰਜਾਬ ਦੀ ਬਣਦੀ ਨੁਮਾਇੰਦਗੀ ਨੂੰ ਯਕੀਨੀ ਬਣਾਇਆ ਜਾਵੇ। ਧਿਆਨ ਰਹੇ ਕਿ ਲੰਘੇ ਦਿਨੀਂ ਕੇਂਦਰ ਸਰਕਾਰ ਵੱਲੋਂ ਐਮ ਐਸ ਪੀ ਨੂੰ ਲੈ ਕੇ ਇਕ ਕਮੇਟੀ ਬਣਾਈ ਗਈ ਸੀ, ਜਿਸ ਵਿਚ ਪੰਜਾਬ, ਹਰਿਆਣਾ ਅਤੇ ਉਤਰ ਪ੍ਰਦੇਸ਼ ਨੂੰ ਸ਼ਾਮਲ ਨਹੀਂ ਕੀਤਾ ਗਿਆ ਸੀ। ਜਦਕਿ ਇਨ੍ਹਾਂ ਤਿੰਨੋਂ ਸੂਬਿਆਂ ਅੰਦਰ ਵੱਡੀ ਪੱਧਰ ’ਤੇ ਖੇਤੀਬਾੜੀ ਕੀਤੀ ਜਾਂਦੀ ਹੈ।

 

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …