Breaking News
Home / ਪੰਜਾਬ / ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਤੋਂ ਝਟਕਾ

ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਤੋਂ ਝਟਕਾ

ਡਰੱਗ ਮਾਮਲੇ ’ਚ ਫਸੇ ਮਜੀਠੀਆ ਨੂੰ ਨਹੀਂ ਮਿਲੀ ਜ਼ਮਾਨਤ, ਅਗਲੀ ਸੁਣਵਾਈ 29 ਨੂੰ
ਚੰਡੀਗੜ੍ਹ/ਬਿਊਰੋ ਨਿਊਜ਼ : ਡਰੱਗ ਮਾਮਲੇ ’ਚ ਫਸੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੂੰ ਅੱਜ ਵੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਨਹੀਂ ਮਿਲੀ। ਹਾਈ ਕੋਰਟ ਨੇ ਮਜੀਠੀਆ ਨੂੰ ਝਟਕਾ ਦਿੰਦੇ ਹੋਏ ਸੁਣਵਾਈ ਨੂੰ ਟਾਲ ਦਿੱਤਾ ਅਤੇ ਮਾਮਲੇ ਦੀ ਅਗਵਾਈ ਸੁਣਵਾਈ ਹੁਣ 29 ਜੁਲਾਈ ਨੂੰ ਹੋਵੇਗੀ। ਸ਼ੁੱਕਰਵਾਰ ਨੂੰ ਸੁਣਵਾਈ ਸ਼ੁਰੂ ਹੁੰਦਿਆਂ ਹੀ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਲੈ ਕੇ ਦਿੱਲੀ ਤੋਂ ਸੀਨੀਅਰ ਵਕੀਲ ਬੁਲਾਉਣਾ ਚਾਹੁੰਦੇ ਹਨ, ਇਸ ਲਈ ਉਨ੍ਹਾਂ ਨੂੰ ਸਮਾਂ ਦਿੱਤਾ ਜਾਵੇ। ਉਥੇ ਹੀ ਮਜੀਠੀਆ ਦੇ ਵਕੀਲ ਨੇ ਵੀ ਕੁੱਝ ਹੋਰ ਦਸਤਾਵੇਜ਼ ਪੂਰਾ ਕਰਨ ਦੀ ਗੱਲ ਕਹੀ, ਜਿਸ ਦੇ ਚਲਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੁਣਵਾਈ ਨੂੰ ਟਾਲ ਦਿੱਤਾ। ਇੰਟਰਨੈਸ਼ਨਲ ਡਰੱਗ ਤਸਕਰਾਂ ਨਾਲ ਸਬੰਧਾਂ ਦੇ ਚਲਦਿਆਂ ਕਾਂਗਰਸ ਸਰਕਾਰ ਵੱਲੋਂ ਬਿਕਰਮ ਸਿੰਘ ਮਜੀਠੀਆ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਇਸ ਸਮੇਂ ਅਕਾਲੀ ਆਗੂ ਬਿਕਰਮ ਮਜੀਠੀਆ ਪਟਿਆਲਾ ਦੀ ਸੈਂਟਰਲ ਜੇਲ੍ਹ ਵਿਚ ਬੰਦ ਹਨ। ਇਥੇ ਇਹ ਵੀ ਜ਼ਿਕਰ ਕਰਨਾ ਬਣਦਾ ਹੈ ਕਿ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਕਰਨ ਤੋਂ ਹਾਈ ਕੋਰਟ ਦੋ ਡਬਲ ਬੈਂਚ ਇਨਕਾਰ ਕਰ ਚੁੱਕੇ ਹਨ।

 

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਈ

ਅਰਵਿੰਦ ਕੇਜਰੀਵਾਲ ਨੇ ਸਾਰੇ ਸਰਪੰਚਾਂ ਨੂੰ ਵਧਾਈ ਦਿੱਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ …