Breaking News
Home / ਪੰਜਾਬ / ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨਾਲ ਕਿਸਾਨ ਆਗੂਆਂ ਨੇ ਕੀਤੀ ਮੀਟਿੰਗ

ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨਾਲ ਕਿਸਾਨ ਆਗੂਆਂ ਨੇ ਕੀਤੀ ਮੀਟਿੰਗ

ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਧਾਲੀਵਾਲ ਨੂੰ ਸੌਂਪਿਆ ਮੰਗ ਪੱਤਰ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੀ ਚੰਡੀਗੜ੍ਹ ਵਿਚ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਮੋਰਚੇ ਆਗੂਆਂ ਨੇ ਧਾਲੀਵਾਲ ਨੂੰ ਇਕ ਮੰਗ ਪੱਤਰ ਸੌਂਪਿਆ, ਜਿਸ ਵਿਚ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਅਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ, ਸ਼ਹੀਦ ਹੋਏ ਕਿਸਾਨ ਪਰਿਵਾਰ ਜਿਨ੍ਹਾਂ ਕੋਲ ਮੋਟਰ ਕੁਨੈਕਸ਼ਨ ਨਹੀਂ, ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਮੋਟਰ ਕੁਨੈਕਸ਼ਨ ਦੇਣ, ਸ਼ਹੀਦਾਂ ਦੀ ਯਾਦਗਾਰ ਬਣਾਉਣ ਅਤੇ ਬਾਰਿਸ਼ ਨਾਲ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਦੇਣ ਦੀਆਂ ਮੰਗਾਂ ਸ਼ਾਮਲ ਸਨ। ਜਿਸ ਤੋਂ ਬਾਅਦ ਧਾਲੀਵਾਲ ਨੇ ਕਿਹਾ ਕਿ ਜਿਹੜੀਆਂ ਮੰਗਾਂ ਕਿਸਾਨ ਆਗੂਆਂ ਵੱਲੋਂ ਰੱਖੀਆਂ ਗਈਆਂ ਹਨ ਉਹ ਕਿਸਾਨਾਂ ਦੇ ਨਾਲ-ਨਾਲ ਪੰਜਾਬ ਨਾਲ ਵੀ ਸਬੰਧਤ ਹਨ। ਇਸ ਤੋਂ ਅੱਗੇ ਧਾਲੀਵਾਲ ਨੇ ਕਿਹਾ ਕਿ ਜੇ ਕਿਸਾਨ ਕੇਂਦਰ ਸਰਕਾਰ ਖਿਲਾਫ਼ ਮੁੜ ਅੰਦੋਲਨ ਸ਼ੁਰੂ ਕਰਦੇ ਹਨ ਤਾਂ ਪੰਜਾਬ ਸਰਕਾਰ ਵੱਲੋਂ ਪੂਰੀ ਮਦਦ ਕੀਤੀ ਜਾਵੇਗੀ। ਧਾਲੀਵਾਲ ਨੇ ਕਿਹਾ ਕਿ 27 ਜੁਲਾਈ ਤੱਕ ਗੰਨੇ ਦੀ ਬਕਾਇਆ ਰਾਸ਼ੀ ਦਾ ਭੁਗਤਾਨ ਕਰ ਦਿੱਤਾ ਜਾਵੇਗਾ।

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …