Breaking News
Home / ਪੰਜਾਬ / ਸੁਰੱਖਿਆ ਵਾਪਸੀ ਦੀ ਜਾਣਕਾਰੀ ਕਿਵੇਂ ਹੋਈ ਲੀਕ

ਸੁਰੱਖਿਆ ਵਾਪਸੀ ਦੀ ਜਾਣਕਾਰੀ ਕਿਵੇਂ ਹੋਈ ਲੀਕ

ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ, ਇਕ ਹਫ਼ਤੇ ’ਚ ਦਿਓ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵੀਆਈਪੀ ਕਲਚਰ ਨੂੰ ਖਤਮ ਕਰਨ ਦੇ ਮੱਦੇਨਜ਼ਰ ਸੁਰੱਖਿਆ ਵਾਪਸੀ ਦੇ ਮੁੱਦੇ ’ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਝਟਕਾ ਦਿੱਤਾ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਸੁਰੱਖਿਆ ਵਾਪਸ ਲੈਣ ਦੀ ਜਾਣਕਾਰੀ ਲੀਕ ਹੋਣ ਬਾਰੇ ਇਕ ਹਫ਼ਤੇ ਦੇ ਅੰਦਰ-ਅੰਦਰ ਜਵਾਬ ਮੰਗਿਆ ਹੈ। ਧਿਆਨ ਰਹੇ ਕਿ ਜਦੋਂ ਪੰਜਾਬ ਸਰਕਾਰ ਵੱਲੋਂ ਵੀਆਈਪੀਜ਼ ਦੀ ਸੁਰੱਖਿਆ ਵਾਪਸ ਲਈ ਗਈ ਸੀ, ਉਸ ਦੀ ਪੂਰੀ ਜਾਣਕਾਰੀ ਲੀਕ ਹੋ ਗਈ ਸੀ, ਜਿਸ ਤੋਂ ਅਗਲੇ ਦਿਨ ਹੀ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਅੱਜ ਹੋਈ ਸੁਣਵਾਈ ਦੌਰਾਨ ਸਰਕਾਰੀ ਵਕੀਲ ਹਾਈ ਕੋਰਟ ’ਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਰਿਪੋਰਟ ਸੌਂਪ ਦਿੱਤੀ ਜਾਵੇਗੀ। ਇਸ ਦੇ ਲਈ ਵਕੀਲ ਨੇ 2 ਹਫਤਿਆਂ ਦਾ ਸਮਾਂ ਮੰਗਿਆ ਪ੍ਰੰਤੂ ਕੋਰਟ ਨੇ ਪੰਜਾਬ ਸਰਕਾਰ ਨੂੰ ਇਕ ਹਫ਼ਤੇ ਅੰਦਰ ਜਵਾਬ ਦਾਖਲ ਕਰਨ ਲਈ ਕਿਹਾ ਹੈ।

 

Check Also

ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ

ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …