ਵਿਰੋਧੀ ਧਿਰਾਂ ਨੇ ਸਰਕਾਰ ਨੂੰ ਮਹਿੰਗਾਈ ਦੇ ਮੁੱਦੇ ’ਤੇ ਘੇਰਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਦੇ ਚਾਰ ਲੋਕ ਸਭਾ ਮੈਂਬਰਾਂ ਮਨੀਕਮ ਟੈਗੋਰ, ਜਿਓਤੀ ਮਣੀ, ਪੀਐੱਨ ਪ੍ਰਤਾਪ ਤੇ ਰਮਿਆ ਹਰੀਦਾਸ ਨੂੰ ਸਪੀਕਰ ਓਮ ਬਿਰਲਾ ਵੱਲੋਂ ਦਿੱਤੀ ਚਿਤਾਵਨੀ ਦੇ ਬਾਵਜੂਦ ਸਦਨ ਦੀ ਕਾਰਵਾਈ ਵਿੱਚ ਅੜਿੱਕਾ ਪਾਉਣ ਅਤੇ ਸਦਨ ਦੇ ਐਨ ਵਿਚਾਲੇ ਆ ਕੇ ਤਖਤੀਆਂ ਵਿਖਾਉਣ ਦੇ ਆਰੋਪ ਵਿੱਚ ਮੌਨਸੂਨ ਇਜਲਾਸ ਦੇ ਬਾਕੀ ਰਹਿੰਦੇ ਸਮੇਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਚਾਰ ਕਾਂਗਰਸੀ ਮੈਂਬਰਾਂ ਨੂੰ ਮੁਅੱਤਲ ਕਰਨ ਲਈ ਮਤਾ ਪੇਸ਼ ਕੀਤਾ, ਜਿਸ ਨੂੰ ਸਦਨ ਨੇ ਪਾਸ ਕਰ ਦਿੱਤਾ। ਉਸ ਮੌਕੇ ਸਦਨ ਦੀ ਕਾਰਵਾਈ ਚਲਾ ਰਹੇ ਰਾਜੇਂਦਰ ਅਗਰਵਾਲ ਨੇ ਉਨ੍ਹਾਂ ਦੀ ਮੁਅੱਤਲੀ ਦਾ ਐਲਾਨ ਕੀਤਾ। ਅੱਜ ਵੀ ਸਦਨ ਵਿਚ ਵਿਰੋਧੀ ਧਿਰਾਂ ਮਹਿੰਗਾਈ ਤੇ ਹੋਰ ਮੁੱਦਿਆਂ ’ਤੇ ਚਰਚਾ ਦੀ ਮੰਗ ਨੂੰ ਲੈ ਕੇ ਬਜ਼ਿੱਦ ਰਹੀਆਂ। ਉਧਰ ਰਾਜ ਸਭਾ ਵਿੱਚ ਵੀ ਵਿਰੋਧੀ ਧਿਰਾਂ ਨੇ ਮਹਿੰਗਾਈ ਦੇ ਮੁੱਦੇ ’ਤੇ ਚਰਚਾ ਕਰਵਾਏ ਜਾਣ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਿਆ।
Check Also
ਅਗਲੇ 5 ਸਾਲਾਂ ਵਿਚ ਗਰਮੀ ਹੋਰ ਵੀ ਭਿਆਨਕ ਹੋ ਜਾਵੇਗੀ
ਮੌਸਮ ਸਬੰਧੀ ਏਜੰਸੀਆਂ ਨੇ ਕੀਤੀ ਭਵਿੱਖਬਾਣੀ ਵਾਸ਼ਿੰਗਟਨ/ਬਿਊਰੋ ਨਿਊਜ਼ ਦੁਨੀਆ ਦੀਆਂ ਦੋ ਪ੍ਰਮੁੱਖ ਮੌਸਮ ਏਜੰਸੀਆਂ ਨੇ …