Breaking News
Home / ਪੰਜਾਬ / ਪੰਜਾਬ ਦੇ ਮੰਤਰੀਆਂ ਦੀ ਸੀਨੀਆਰਤਾ ਲਿਸਟ ਤਿਆਰ

ਪੰਜਾਬ ਦੇ ਮੰਤਰੀਆਂ ਦੀ ਸੀਨੀਆਰਤਾ ਲਿਸਟ ਤਿਆਰ

ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਸੀਨੀਅਰ ਅਤੇ ਅਨਮੋਲ ਗਗਨ ਮਾਨ ਸਭ ਤੋਂ ਜੂਨੀਅਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਸਰਕਾਰ ਨੇ ਮੰਤਰੀਆਂ ਦੀ ਸੀਨੀਆਰਤਾ ਲਿਸਟ ਤਿਆਰ ਕਰ ਲਈ ਹੈ। ਮੁੱਖ ਮੰਤਰੀ ਭਗਵੰਤ ਮਾਨ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਭ ਤੋਂ ਸੀਨੀਅਰ ਹਨ। ਦੂਜੇ ਨੰਬਰ ’ਤੇ ਅਰਬਨ ਡਿਵੈਲਪਮੈਂਟ ਮੰਤਰੀ ਅਮਨ ਅਰੋੜਾ ਹਨ। ਇਸੇ ਦੌਰਾਨ ਸਭ ਤੋੋ ਜੂਨੀਅਰ ਮੰਤਰੀਆਂ ਵਿਚ ਅਨਮੋਲ ਗਗਨ ਮਾਨ ਦਾ ਨਾਮ ਹੈ। ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਨੇ ਸਿਵਲ ਸਕੱਤਰੇਤ ਦੇ ਪ੍ਰਸ਼ਾਸਕੀ ਅਫਸਰ ਨੂੰ ਇਸ ਸਬੰਧੀ ਪੱਤਰ ਭੇਜਿਆ ਹੈ। ਸਰਕਾਰ ਦੇ ਆਦੇਸ਼ ਮੁਤਾਬਕ ਭਗਵੰਤ ਮਾਨ, ਹਰਪਾਲ ਚੀਮਾ ਅਤੇ ਅਮਨ ਅਰੋੜਾ ਤੋਂ ਬਾਅਦ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ, ਖੇਡ ਅਤੇ ਉਚ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਰੈਵੇਨਿਊ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦਾ ਨਾਮ ਆਉਂਦਾ ਹੈ। ਇਸ ਤੋਂ ਬਾਅਦ ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ, ਸਥਾਨਕ ਸਰਕਾਰਾਂ ਮੰਤਰੀ ਇੰਦਰਜੀਤ ਸਿੰਘ ਨਿੱਝਰ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਜੇਲ੍ਹਾਂ ਅਤੇ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ, ਬਿਜਲੀ ਮੰਤਰੀ ਹਰਭਜਨ ਸਿੰਘ, ਫੂਡ ਪ੍ਰੋਸੈਸਿੰਗ ਮੰਤਰੀ ਫੌਜਾ ਸਿੰਘ ਸਰਾਰੀ ਅਤੇ ਫਿਰ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦਾ ਨਾਮ ਆਉਂਦਾ ਹੈ। ਅਖੀਰ ਵਿਚ ਮੰਤਰੀ ਅਨਮੋਲ ਗਗਨ ਮਾਨ ਦਾ ਨਾਮ ਰੱਖਿਆ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਲਈ ਇਹ ਲਿਸਟ ਬਣਾਈ ਗਈ ਹੈ। ਕੈਬਨਿਟ ਮੀਟਿੰਗ ਦੌਰਾਨ ਇਸੇ ਹਿਸਾਬ ਨਾਲ ਮੰਤਰੀਆਂ ਦੀਆਂ ਕੁਰਸੀਆਂ ਲੱਗਣਗੀਆਂ।

 

Check Also

ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ

ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।