1.3 C
Toronto
Saturday, November 22, 2025
spot_img
Homeਭਾਰਤਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਰੱਦ

ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਰੱਦ

ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਆਰੋਪੀ ਹੈ ਆਸ਼ੀਸ਼ ਮਿਸ਼ਰਾ
ਲਖਨਊ/ਬਿਊਰੋ ਨਿਊਜ਼
ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਮੁੰਡੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਅਲਾਹਾਬਾਦ ਹਾਈਕੋਰਟ ਨੇ ਅੱਜ ਰੱਦ ਕਰ ਦਿੱਤੀ। ਅਦਾਲਤ ਨੇ ਕਿਹਾ ਕਿ ਰਿਕਾਰਡ ’ਤੇ ਮੌਜੂਦ ਤੱਥਾਂ ਦੇ ਮੱਦੇਨਜ਼ਰ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ’ਤੇ ਰਿਹਾਅ ਨਹੀਂ ਕੀਤਾ ਜਾ ਸਕਦਾ। ਇਹ ਫੈਸਲਾ ਜਸਟਿਸ ਕਿ੍ਰਸ਼ਨਾ ਪਹਿਲ ਦੇ ਸਿੰਗਲ ਬੈਂਚ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰਦੇ ਹੋਏ ਸੁਣਾਇਆ। ਜਸਟਿਸ ਕਿ੍ਰਸ਼ਨਾ ਬੈਂਚ ਨੇ ਸੁਣਵਾਈ ਪੂਰੀ ਕਰਨ ਤੋਂ ਬਾਅਦ 15 ਜੁਲਾਈ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਅਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ 10 ਫਰਵਰੀ 2022 ਨੂੰ ਆਸ਼ੀਸ਼ ਨੂੰ ਜ਼ਮਾਨਤ ਦੇ ਦਿੱਤੀ ਸੀ ਪਰ ਬਾਅਦ ਵਿੱਚ ਸੁਪਰੀਮ ਕੋਰਟ ਨੇ ਜ਼ਮਾਨਤ ਰੱਦ ਕਰ ਦਿੱਤੀ ਸੀ। ਜ਼ਿਕਰਯੋਗ ਹੈ ਕਿ ਲੰਘੇ ਸਾਲ ਅਕਤੂਬਰ ਮਹੀਨੇ ਉਤਰ ਪ੍ਰਦੇਸ਼ ਵਿਚ ਪੈਂਦੇ ਲਖੀਮਪੁਰ ਖੀਰੀ ਵਿਚ ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਇਕ ਗੱਡੀ ਆ ਚੜ੍ਹੀ ਸੀ ਅਤੇ ਇਸ ਗੱਡੀ ਵਿਚ ਆਸ਼ੀਸ਼ ਮਿਸ਼ਰਾ ਵੀ ਬੈਠਾ ਹੋਇਆ ਸੀ। ਇਸ ਦੌਰਾਨ ਚਾਰ ਕਿਸਾਨਾਂ ਦੀ ਜਾਨ ਚਲੇ ਗਈ ਸੀ ਅਤੇ ਇਸ ਤੋਂ ਬਾਅਦ ਹੋਈ ਹਿੰਸਾ ਵਿਚ ਚਾਰ ਹੋਰ ਵਿਅਕਤੀਆਂ ਦੀ ਮੌਤ ਵੀ ਹੋ ਗਈ ਸੀ।

 

RELATED ARTICLES
POPULAR POSTS