10.2 C
Toronto
Monday, June 15, 2026
spot_img
Homeਪੰਜਾਬਬਰਖਾਸਤ ਸਿਹਤ ਮੰਤਰੀ ਵਿਜੇ ਸਿੰਗਲਾ ਖਿਲਾਫ਼ ਚਾਰਜਸ਼ੀਟ ਪੇਸ਼

ਬਰਖਾਸਤ ਸਿਹਤ ਮੰਤਰੀ ਵਿਜੇ ਸਿੰਗਲਾ ਖਿਲਾਫ਼ ਚਾਰਜਸ਼ੀਟ ਪੇਸ਼

ਭਿ੍ਰਸ਼ਟਾਚਾਰ ਦੇ ਆਰੋਪ ’ਚ ਅਹੁਦੇ ਤੋਂ ਕੀਤਾ ਗਿਆ ਸੀ ਬਰਖਾਸਤ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਚੋਂ ਬਰਖਾਸਤ ਕੀਤੇ ਗਏ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਖਿਲਾਫ਼ ਚਾਰਜਸ਼ੀਟ ਪੇਸ਼ ਕਰ ਦਿੱਤੀ ਗਈ ਹੈ। ਧਿਆਨ ਰਹੇ ਕਿ ਦੋ ਮਹੀਨੇ ਪਹਿਲਾਂ ਡਾ. ਵਿਜੇ ਸਿੰਗਲਾ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਸੀ। ਜਿਸ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਤੇਜੀ ਦਿਖਾਉਂਦੇ ਹੋਏ ਇਹ ਕਾਰਵਾਈ ਕੀਤੀ ਹੈ। ਫਿਲਹਾਲ ਸਿੰਗਲਾ ਅਤੇ ਉਨ੍ਹਾਂ ਦੇ ਓਐਸਡੀ ਪ੍ਰਦੀਪ ਕੁਮਾਰ ਖਿਲਾਫ਼ ਇਹ ਚਾਰਜਸ਼ੀਟ ਪੇਸ਼ ਕੀਤੀ ਗਈ ਹੈ ਕਿਉਂਕਿ ਵਿਜੇ ਸਿੰਗਲਾ ਇਸ ਸਮੇਂ ਜ਼ਮਾਨਤ ’ਤੇ ਹਨ। ਡਾ. ਵਿਜੇ ਸਿੰਗਲਾ ਮਾਨਸਾ ’ਚ ਇਕ ਵਿਧਾਇਕ ਹੋਣ ਦੇ ਨਾਤੇ ਲਗਾਤਾਰ ਸਿਆਸੀ ਗਤੀਵਿਧੀਆਂ ਵਿਚ ਸ਼ਾਮਲ ਹੋ ਰਹੇ ਹਨ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਡਾ. ਵਿਜੇ ਸਿੰਗਲਾ ਨੂੰ ਸਿਹਤ ਮੰਤਰੀ ਰਹਿੰਦਿਆਂ ਵਿਭਾਗ ਦੇ ਟੈਂਡਰਾਂ ਸਮੇਤ ਹਰ ਕੰਮ ਵਿਚੋਂ 1 ਫੀਸਦੀ ਕਮਿਸ਼ਨ ਮੰਗਣ ਦੇ ਆਰੋਪ ਵਿਚ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਇਸ ਸਬੰਧੀ ਸ਼ਿਕਾਇਤ ਸਿਹਤ ਵਿਭਾਗ ਦੇ ਇੰਜੀਨੀਅਰ ਨੇ ਮੁੱਖ ਮੰਤਰੀ ਨੂੰ ਕੀਤੀ ਸੀ, ਰਿਸ਼ਵਤ ਮੰਗਣ ਦੀ ਰਿਕਾਰਡਿੰਗ ਵੀ ਮੁੱਖ ਮੰਤਰੀ ਨੂੰ ਭੇਜੀ ਗਈ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਦਾਅਵਾ ਵੀ ਕੀਤਾ ਸੀ ਕਿ ਪੁੱਛਗਿੱਛ ਦੌਰਾਨ ਮੰਤਰੀ ਨੇ ਆਪਣਾ ਗੁਨਾਹ ਕਬੂਲ ਲਿਆ ਹੈ। ਜਦਕਿ ਕੋਰਟ ਨੇ ਡਾ. ਸਿੰਗਲਾ ਨੂੰ ਜ਼ਮਾਨਤ ਦੇਣ ਤੋਂ ਪਹਿਲਾਂ ਕਿਹਾ ਸੀ ਕਿ ਉਨ੍ਹਾਂ ਖਿਲਾਫ਼ ਕੋਈ ਸਬੂਤ ਨਹੀਂ ਮਿਲਿਆ।

RELATED ARTICLES
POPULAR POSTS