Breaking News
Home / ਭਾਰਤ / ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੂੰ ਹੋਇਆ ਕਰੋਨਾ

ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੂੰ ਹੋਇਆ ਕਰੋਨਾ

ਮੋਹਾਲੀ ਜ਼ਿਲ੍ਹੇ ਦੇ ਪਿੰਡ ਤੀੜਾ ਦੇ 17 ਸਕੂਲੀ ਵਿਦਿਆਰਥੀ ਪਾਏ ਗਏ ਕਰੋਨਾ ਪਾਜੇਟਿਵ
ਪਟਨਾ/ਬਿਊਰੋ ਨਿਊਜ਼ : ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਕਰੋਨਾ ਵਾਇਰਸ ਦੀ ਲਪੇਟ ਵਿਚ ਆ ਗਏ ਹਨ। ਉਹ ਪਿਛਲੇ 4 ਦਿਨਾਂ ਤੋਂ ਬਿਮਾਰ ਚੱਲ ਰਹੇ ਸਨ, ਜਦੋਂ ਉਨ੍ਹਾਂ ਦਾ ਕਰੋਨਾ ਟੈਸਟ ਕਰਵਾਇਆ ਗਿਆ ਤਾਂ ਉਨ੍ਹਾਂ ਦੀ ਰਿਪੋਰਟ ਪਾਜੇਟਿਵ ਆਈ। ਬਿਹਾਰ ਦੇ ਐਸਐਮਓ ਅਨੁਸਾਰ ਮੁੱਖ ਮੰਤਰੀ ਨਿਤਿਸ਼ ਕੁਮਾਰ ਹੋਮ ਆਈਸੋਲੇਸ਼ਨ ਵਿਚ ਹਨ ਅਤੇ ਉਨ੍ਹਾਂ ਨੂੰ ਡਾਕਟਰਾਂ ਵੱਲੋਂ ਅਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ। ਉਧਰ ਪੰਜਾਬ ਅੰਦਰ ਵੀ ਕਰੋਨਾ ਵਾਇਰਸ ਖਤਰਨਾਕ ਰੂਪ ਧਾਰਨ ਕਰਦਾ ਜਾ ਰਿਹਾ ਹੈ। ਅੱਜ ਮੋਹਾਲੀ ਜ਼ਿਲ੍ਹੇ ਦੇ ਪਿੰਡ ਤੀੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ 17 ਵਿਦਿਆਰਥੀਆਂ ਕਰੋਨਾ ਰਿਪੋਰਟ ਪਾਜੇਟਿਵ ਆਉਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਜ਼ਿਕਰਯੋਗ ਹੈ ਕਿ ਲੰਘੇ ਦਿਨੀਂ ਸਿਹਤ ਵਿਭਾਗ ਵੱਲੋਂ ਸਕੂਲ ਵਿਦਿਆਰਥੀਆਂ ਦੇ ਕਰੋਨਾ ਟੈਸਟ ਕੀਤੇ ਗਏ ਸਨ, ਜਿਨ੍ਹਾਂ ਰਿਪੋਰਟ ਲੰਘੇ ਕੱਲ੍ਹ ਆਈ, ਜਿਸ ਤੋਂ ਬਾਅਦ ਪਾਜੇਟਿਵ ਵਿਦਿਆਰਥੀਆਂ ਨੂੰ ਸਿਹਤ ਵਿਭਾਗ ਵੱਲੋਂ ਦਵਾਈਆਂ, ਸੈਨੇਟਾਈਜ਼ਰ ਅਤੇ ਮਾਸਕ ਦੇ ਕੇ ਘਰ ਭੇਜ ਦਿੱਤਾ ਅਤੇ ਸਕੂਲ ਨੂੰ ਪੂਰੀ ਤਰ੍ਹਾਂ ਸੈਨੇਟਾਈਜ਼ ਕੀਤਾ ਗਿਆ। ਉਧਰ ਪੰਜਾਬ ਅੰਦਰ ਵੀ ਲੰਘੇ 24 ਘੰਟਿਆਂ ਦੌਰਾਨ ਕਰੋਨਾ ਵਾਇਰਸ ਤੋਂ ਪੀੜਤ 4 ਮਰੀਜ਼ਾਂ ਨੇ ਦਮ ਤੋੜ ਦਿੱਤਾ ਜਿਨ੍ਹਾਂ ਵਿਚ ਜਲੰਧਰ ਦੇ 2, ਫਰੀਦਕੋਟ ਅਤੇ ਪਟਿਆਲਾ ਵਿਚ ਇਕ-ਇਕ ਮਰੀਜ਼ ਸ਼ਾਮਲ ਹੈ। ਜਦਕਿ 74 ਮਰੀਜ਼ ਲਾਈਫ ਸੇਵਿੰਗ ਸਪੋਰਟ ’ਤੇ ਹਨ ਜਿਨ੍ਹਾਂ ਵਿਚੋਂ 65 ਨੂੰ ਆਕਸੀਜਨ ’ਤੇ ਅਤੇ 9 ਨੂੰ ਆਈਸੀਯੂ ਵਿਚ ਰੱਖਿਆ ਗਿਆ ਹੈ।

 

Check Also

ਹਿਮਾਚਲ ’ਚ ਬਰਫਬਾਰੀ ਕਾਰਨ ਕਈ ਸੜਕਾਂ ਬੰਦ

ਬਰਫਬਾਰੀ ਕਾਰਨ ਸੜਕਾਂ ’ਤੇ ਗੱਡੀਆਂ ਦੀਆਂ ਲੱਗੀਆਂ ਲਾਈਨਾਂ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼, ਉਤਰਾਖੰਡ ਅਤੇ ਜੰਮੂ …