ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਹੋਏ ਆਈਸੋਲੇਟ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿਚ ਦੇਸ਼ ਦੇ ਹੋਰ ਸੂੁਬਿਆਂ ਦੇ ਮੁਕਾਬਲੇ ਪਿਛਲੇ ਹਫਤੇ ਦੌਰਾਨ ਕਰੋਨਾ ਦੇ ਕੇਸਾਂ ਵਿਚ ਸਭ ਤੋਂ ਜ਼ਿਆਦਾ ਵਾਧਾ ਦੇਖਿਆ ਗਿਆ ਹੈ। ਇਸ ਦੇ ਚੱਲਦਿਆਂ ਕੇਂਦਰ ਸਰਕਾਰ ਨੇ ਵਧ ਰਹੇ ਕਰੋਨਾ ਮਾਮਲਿਆਂ ਕਰਕੇ ਦੋਵਾਂ ਰਾਜਾਂ ਨੂੰ ਚੌਕਸ ਹੋਣ ਲਈ ਕਿਹਾ ਹੈ। ਜ਼ਿਕਰਯੋਗ ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਵੀ ਕਰੋਨਾ ਪਾਜ਼ੇਟਿਵ ਹੋ ਗਏ ਹਨ। ਇਸਦੇ ਚੱਲਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਖੁਦ ਨੂੰ ਆਈਸੋਲੇਟ ਕਰ ਲਿਆ ਹੈ ਕਿਉਂਕਿ ਉਨ੍ਹਾਂ ਹਰਜੋਤ ਬੈਂਸ ਨਾਲ ਮੁਲਾਕਾਤ ਕੀਤੀ ਸੀ। ਇਸੇ ਦੌਰਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦੀ ਸਿਹਤ ਠੀਕ ਹੈ, ਪਰ ਕੋਵਿਡ ਨਿਯਮਾਂ ਦੇ ਲਿਹਾਜ਼ ਨਾਲ ਉਨ੍ਹਾਂ ਖੁਦ ਨੂੰ ਆਈਸੋਲੇਟ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਹੁਣ 2600 ਤੋਂ ਉਪਰ ਜਾ ਚੁੱਕੀ ਹੈ। ਇਸਦੇ ਬਾਵਜੂਦ ਵੀ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਬੇਖਬਰ ਹੈ। ਸਰਕਾਰ ਨਾ ਤਾਂ ਕਰੋਨਾ ਸਬੰਧੀ ਹਾਲਾਤ ਦਾ ਰੀਵਿੳੂ ਕਰ ਰਹੀ ਹੈ ਅਤੇ ਨਾ ਹੀ ਕੋਈ ਪਾਬੰਦੀ ਲਗਾ ਰਹੀ ਹੈ।
Check Also
ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ
ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …