21.5 C
Toronto
Monday, August 10, 2026
spot_img
Homeਦੁਨੀਆਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਵੱਡਾ ਸਿਆਸੀ ਝਟਕਾ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਵੱਡਾ ਸਿਆਸੀ ਝਟਕਾ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਵੱਡਾ ਸਿਆਸੀ ਝਟਕਾਸੁਪਰੀਮ ਕੋਰਟ ਦੇ ਹੁਕਮ ਨਾਲ ਇਲਾਹੀ ‘ਪੰਜਾਬ’ ਦੇ ਮੁੱਖ ਮੰਤਰੀ ਬਣੇ
ਇਸਲਾਮਾਬਾਦ/ਬਿੳੂਰੋ ਨਿੳੂਜ਼
ਚੌਧਰੀ ਪਰਵੇਜ਼ ਇਲਾਹੀ ਨੇ ਨਾਟਕੀ ਘਟਨਾਕ੍ਰਮ ਤੋਂ ਬਾਅਦ ਅੱਜ ਬੁੱਧਵਾਰ ਨੂੰ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਸੁਪਰੀਮ ਕੋਰਟ ਨੇ ਪਿਛਲੇ ਦਿਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਦੇ ਫੈਸਲੇ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਸੀ ਅਤੇ ਪੀਐੱਮਐੱਲ-ਕਿਊ ਆਗੂ ਇਲਾਹੀ ਨੂੰ ਸਿਆਸੀ ਤੌਰ ’ਤੇ ਮਹੱਤਵਪੂਰਨ ਸੂਬੇ ਦਾ ਮੁੱਖ ਮੰਤਰੀ ਨਿਯੁਕਤ ਕੀਤਾ। ਇਸ ਫੈਸਲੇ ਨੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਵੱਡਾ ਸਿਆਸੀ ਝਟਕਾ ਦਿੱਤਾ ਹੈ। ਬਹੁਮਤ ਹਾਸਲ ਕਰਨ ਦੇ ਬਾਵਜੂਦ ਚੋਣ ਹਾਰ ਗਏ ਪਰਵੇਜ਼ ਇਲਾਹੀ ਨੇ ਡਿਪਟੀ ਸਪੀਕਰ ਦੋਸਤ ਮਜ਼ਾਰੀ ਦੇ ਫੈਸਲੇ ਨੂੰ ਚੁਣੌਤੀ ਦਿੱਤੀ, ਜਿਸ ਨੇ ਪ੍ਰਧਾਨ ਮੰਤਰੀ ਸ਼ਰੀਫ ਦੇ ਪੁੱਤਰ ਹਮਜ਼ਾ ਨੂੰ ਜੇਤੂ ਐਲਾਨ ਦਿੱਤਾ ਸੀ। ਸੁਪਰੀਮ ਕੋਰਟ ਨੇ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੀਆਂ ਚੋਣਾਂ ਵਿੱਚ 10 ਵੋਟਾਂ ਨੂੰ ਖਾਰਜ ਕਰਨ ਦੇ ਮਜ਼ਾਰੀ ਦੇ ਵਿਵਾਦਤ ਫੈਸਲੇ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਅਤੇ ਕਿਹਾ ਸੀ ਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਸਮਰਥਕ ਉਮੀਦਵਾਰ ਇਲਾਹੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਹੋਣਗੇ।

RELATED ARTICLES
POPULAR POSTS