ਚੰਡੀਗੜ੍ਹ/ਬਿਊਰੋ ਨਿਊਜ਼
ਪ੍ਰਸਿੱਧ ਗੀਤਕਾਰ ਅਤੇ ਫ਼ਿਲਮ ਨਿਰਦੇਸ਼ਕ ਗੁਰਚਰਨ ਵਿਰਕ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਜਾਣਕਾਰੀ ਮੁਤਾਬਕ ਗੁਰਚਰਨ ਵਿਰਕ ਪਿਛਲੇ ਕਈ ਦਿਨਾਂ ਤੋਂ ਬਿਮਾਰ ਸੀ ਅਤੇ ਇਸ ਕਾਰਨ ਉਸ ਨੂੰ ਚੰਡੀਗੜ੍ਹ ਪੀਜੀਆਈ ‘ਚ ਭਰਤੀ ਕਰਵਾਇਆ ਗਿਆ ਸੀ। ਤਬੀਅਤ ਜ਼ਿਆਦਾ ਖ਼ਰਾਬ ਹੋਣ ਕਾਰਨ ਅੱਜ ਉਨ੍ਹਾਂ ਦਾ ਦੇਹਾਂਤ ਹੋ ਗਿਆ। ਵਿਰਕ ਦਾ ਅੰਤਿਮ ਸਸਕਾਰ ਜ਼ਿਲ੍ਹਾ ਫ਼ਰੀਦਕੋਟ ਵਿੱਚ ਪੈਂਦੇ ਉਨ੍ਹਾਂ ਦੇ ਜੱਦੀ ਪਿੰਡ ਅਰਾਈਆਂ ਵਾਲਾ ਵਿੱਚ ਬੁੱਧਵਾਰ ਨੂੰ ਕੀਤਾ ਜਾਵੇਗਾ। ਗੁਰਚਰਨ ਵਿਰਕ ਦੇ ਗੀਤਾਂ ਨੇ ਪੰਜਾਬੀ ਦੇ ਕਈ ਗਾਇਕਾਂ ਨੂੰ ਪਛਾਣ ਦਿਵਾਈ ਸੀ। ਖ਼ਾਸ ਤੌਰ ਉੱਤੇ ਪਰਗਟ ਭਾਗੂ ਅਤੇ ਗੁਰਚਰਨ ਵਿਰਕ ਦੀ ਜੋੜੀ ਗਾਇਕ ਅਤੇ ਗੀਤਕਾਰ ਵਜੋਂ ਬਹੁਤ ਹਿੱਟ ਹੋਈ ਸੀ। ਗੁਰਚਰਨ ਵਿਰਕ ਦੇ ਦੇਹਾਂਤ ਨਾਲ ਪੰਜਾਬੀ ਸਭਿਆਚਾਰ ਦੇ ਖੇਤਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …