24.6 C
Toronto
Thursday, August 20, 2026
spot_img
Homeਪੰਜਾਬਨਵੇਂ ਏਜੀ ਵਿਨੋਦ ਘਈ ਦੀ ਨਿਯੁਕਤੀ ’ਤੇ ਘਿਰੀ ਪੰਜਾਬ ਸਰਕਾਰ

ਨਵੇਂ ਏਜੀ ਵਿਨੋਦ ਘਈ ਦੀ ਨਿਯੁਕਤੀ ’ਤੇ ਘਿਰੀ ਪੰਜਾਬ ਸਰਕਾਰ

ਨਵੇਂ ਏਜੀ ਵਿਨੋਦ ਘਈ ਦੀ ਨਿਯੁਕਤੀ ’ਤੇ ਘਿਰੀ ਪੰਜਾਬ ਸਰਕਾਰਰਾਮ ਰਹੀਮ, ਡਾ. ਵਿਜੇ ਸਿੰਗਲਾ ਅਤੇ ਭਾਰਤ ਭੂਸ਼ਣ ਆਸ਼ੂ ਦੀ ਵਕਾਲਤ ਵੀ ਕਰ ਚੁੱਕੇ ਹਨ ਘਈ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਲਗਾਏ ਗਏ ਨਵੇਂ ਐਡਵੋਕੇਟ ਜਨਰਲ ਵਿਨੋਦ ਘਈ ਦੇ ਮਾਮਲੇ ਵਿਚ ਪੰਜਾਬ ਸਰਕਾਰ ਘਿਰਦੀ ਹੋਈ ਨਜ਼ਰ ਆ ਰਹੀ ਹੈ। ਵਿਰੋਧੀ ਧਿਰਾਂ ਦੇ ਨਾਲ-ਨਾਲ ਬੁੱਧੀਜੀਵੀਆਂ ਨੇ ਵੀ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ। ਕਿਉਂਕਿ ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤੇ ਐਡਵੋਕੇਟ ਜਨਰਲ ਵਿਨੋਦ ਘਈ ਇਸ ਤੋਂ ਪਹਿਲਾਂ ਕਈ ਵੱਡੇ ਮਾਮਲਿਆਂ ਵਿਚ ਪੰਜਾਬ ਸਰਕਾਰ ਨੂੰ ਚਿੱਤ ਕਰ ਚੁੱਕੇ ਹਨ। ਵਿਨੋਦ ਘਈ ਬੇਅਦਬੀ ਦੇ ਕੇਸ ਵਿਚ ਘਿਰੇ ਡੇਰਾ ਮੁਖੀ ਰਾਮ ਰਹੀਮ, ਬਰਖਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ, ਭਾਰਤ ਭੂਸ਼ਣ ਆਸ਼ੂ ਅਤੇ ਲੁਧਿਆਣਾ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਕਈ ਹੋਰ ਵੱਡੀਆਂ ਹਸਤੀਆਂ ਦੇ ਵਕੀਲ ਵੀ ਰਹਿ ਚੁੱਕੇ ਹਨ। ਅਜਿਹੇ ਵਿਚ ਉਨ੍ਹਾਂ ਦੀ ਨਿਯੁਕਤੀ ’ਤੇ ਸਵਾਲ ਚੁੱਕੇ ਜਾ ਰਹੇ ਹਨ। ਜਦਕਿ ਆਮ ਆਦਮੀ ਪਾਰਟੀ ਦੇ ਸਮਰਥਕਾਂ ਦਾ ਕਹਿਣਾ ਹੈ ਕਿ ਤਜ਼ਰਬੇਕਾਰ ਵਕੀਲ ਵਿਨੋਦ ਘਈ ਨੂੰ ਸਰਕਾਰ ਨਾਲ ਇਸ ਲਈ ਜੋੜਿਆ ਗਿਆ ਹੈ ਤਾਂ ਜੋ ਪੰਜਾਬ ਸਰਕਾਰ ਨੂੰ ਪੈਂਡਿੰਗ ਕੇਸਾਂ ਵਿਚ ਇਨਸਾਫ਼ ਮਿਲ ਸਕੇ। ਭਾਜਪਾ ਆਗੂ ਸੁਨੀਲ ਜਾਖੜ ਨੇ ਪੰਜਾਬ ਸਰਕਾਰ ’ਤੇ ਤੰਜ ਕਸਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੀ ਚੰਨੀ ਸਰਕਾਰ ਦੇ ਪਦਚਿੰਨ੍ਹਾਂ ’ਤੇ ਚੱਲ ਰਹੀ ਹੈ। ਮਾਨ ਸਰਕਾਰ ਨੇ ਵੀ ਚੰਨੀ ਸਰਕਾਰ ਦੀ ਤਰਜ ’ਤੇ ਪਹਿਲਾਂ ਡੀਜੀਪੀ, ਫਿਰ ਮੁੱਖ ਸਕੱਤਰ ਨੂੰ ਅਹੁਦੇ ਤੋਂ ਹਟਾਇਆ ਗਿਆ ਅਤੇ ਹੁਣ ਐਡਵੋਕੇਟ ਜਨਰਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਧਰ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਪ੍ਰਸ਼ਾਸਨਿਕ ਅਸਥਿਰਤਾ ਲਈ ‘ਆਪ’ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ।

 

RELATED ARTICLES
POPULAR POSTS