Breaking News
Home / ਪੰਜਾਬ / ਇਆਲੀ ਤੋਂ ਬਾਅਦ ਚੰਦੂਮਾਜਰਾ ਵੀ ਹੋਏ ਨਰਾਜ਼

ਇਆਲੀ ਤੋਂ ਬਾਅਦ ਚੰਦੂਮਾਜਰਾ ਵੀ ਹੋਏ ਨਰਾਜ਼

ਸ਼ੋ੍ਰਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੀਟਿੰਗ ’ਚ ਨਹੀਂ ਹੋਏ ਸ਼ਾਮਲ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਰਾਰੀ ਹਾਰ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਵਿਚ ਬਗਾਵਤ ਤੇਜ਼ ਹੋ ਗਈ ਹੈ। ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਬੁੱਧਵਾਰ ਨੂੰ ਹੋਈ ਸ਼ੋ੍ਰਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਸ਼ਾਮਲ ਨਹੀਂ ਹੋਏ। ਹੁਣ ਉਨ੍ਹਾਂ ਨੇ ਝੂੰਦਾ ਕਮੇਟੀ ਦੀ ਰਿਪੋਰਟ ਨੂੰ ਸਿੱਧੇ ਕੋਰ ਕਮੇਟੀ ਵਿਚ ਰੱਖਣ ਦੇ ਫੈਸਲੇ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਇਸ ਰਿਪੋਰਟ ਨੂੰ ਸਮੀਖਿਆ ਕਮੇਟੀ ਕੋਲ ਭੇਜਿਆ ਜਾਣਾ ਚਾਹੀਦਾ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਬਗਾਵਤੀ ਤੇਵਰ ਦਿਖਾਏ ਸਨ। ਪਾਰਟੀ ਦੇ ਸਮਰਥਨ ਦੇ ਬਾਵਜੂਦ ਉਨ੍ਹਾਂ ਨੇ ਭਾਜਪਾ ਸਮਰਥਕ ਐਨਡੀਏ ਉਮੀਦਵਾਰ ਦਰੋਪਦੀ ਮੁਰਮੂ ਨੂੰ ਵੋਟ ਨਹੀਂ ਦਿੱਤਾ ਸੀ। ਇਆਲੀ ਨੇ ਰਾਸ਼ਟਰਪਤੀ ਚੋਣਾਂ ਦਾ ਬਾਈਕਾਟ ਹੀ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪੰਜਾਬ ਵਿਚ 3 ਵਿਧਾਇਕ ਹਨ। ਇਨ੍ਹਾਂ ਤਿੰਨਾਂ ਵਿਧਾਇਕਾਂ ਵਿਚੋਂ ਮਨਪ੍ਰੀਤ ਸਿੰਘ ਇਆਲੀ ਪਹਿਲਾਂ ਹੀ ਨਰਾਜ਼ ਚੱਲ ਰਹੇ ਹਨ ਅਤੇ ਹੁਣ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੀ ਨਰਾਜ਼ ਹੀ ਦਿਸ ਰਹੇ ਹਨ। ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਦਾ ਪੰਜਾਬ ਵਿਚ ਭਵਿੱਖ ਕਿਹੋ ਜਿਹਾ ਹੋਵੇਗਾ।

Check Also

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸਿੱਖ ਆਗੂਆਂ ਨੇ ਲਿਖੀ ਚਿੱਠੀ

ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰਨ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ …