Breaking News
Home / ਭਾਰਤ / ਕਸ਼ਮੀਰ ਵਿਚ ਫਿਰ ਹੋਇਆ ਅੱਤਵਾਦੀ ਹਮਲਾ

ਕਸ਼ਮੀਰ ਵਿਚ ਫਿਰ ਹੋਇਆ ਅੱਤਵਾਦੀ ਹਮਲਾ

3ਦੋ ਜਵਾਨਾਂ ਸਮੇਤ 8 ਵਿਅਕਤੀ ਜ਼ਖ਼ਮੀ
ਸ਼੍ਰੀਨਗਰ/ਬਿਊਰੋ ਨਿਊਜ਼
ਦੱਖਣੀ ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ਵਿਚ ਅੱਜ ਸੀਆਰਪੀਐਫ ਦੀ ਇੱਕ ਟੁਕੜੀ ‘ਤੇ ਅੱਤਵਾਦੀ ਹਮਲਾ ਹੋਇਆ ਹੈ। ਅੱਤਵਾਦੀਆਂ ਨੇ ਸੀਆਰਪੀਐਫ ਦੀ ਗਸ਼ਤ ਕਰ ਰਹੀ ਇੱਕ ਟੁਕੜੀ ‘ਤੇ ਗ੍ਰਨੇਡ ਨਾਲ ਹਮਲਾ ਕੀਤਾ। ਇਸ ਹਮਲੇ ਵਿਚ ਸੁਰੱਖਿਆ ਬਲਾਂ ਦੇ ਦੋ ਜਵਾਨ ਤੇ ਦੋ ਔਰਤਾਂ ਸਮੇਤ 8 ਵਿਅਕਤੀ ਜ਼ਖਮੀ ਹੋਏ ਹਨ। ਪੁਲਿਸ ਮੁਤਾਬਕ ਅੱਤਵਾਦੀਆਂ ਨੇ ਸਵੇਰੇ 11 ਵਜੇ ਦੇ ਕਰੀਬ ਸੁਰੱਖਿਆ ਬਲਾਂ ‘ਤੇ ਗ੍ਰਨੇਡ ਨਾਲ ਹਮਲਾ ਕੀਤਾ। ਜ਼ਖਮੀਆਂ ਨੂੰ ਸ਼ੋਪੀਆ ਦੇ ਜ਼ਿਲ੍ਹਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਹਮਲੇ ਤੋਂ ਤੁਰੰਤ ਬਾਅਦ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਭਾਲ ਲਈ ਸਰਚ ਅਪ੍ਰੇਸ਼ਨ ਸ਼ੁਰੂ ਕੀਤਾ ਹੋਇਆ ਹੈ।
ਦੂਜੇ ਪਾਸੇ ਪੰਪੋਰ ਕਸਬੇ ਵਿਚ ਜੇ.ਕੇ.ਈ.ਡੀ.ਆਈ. ਵਿਚ ਲੁਕੇ ਅੱਤਵਾਦੀਆਂ ਨਾਲ ਸੁਰੱਖਿਆ ਬਲਾਂ ਦਾ ਮੁਕਾਬਲਾ ਚੱਲ ਰਿਹਾ ਹੈ। ਅੱਤਵਾਦੀਆਂ ਨੂੰ ਮਾਰਨ ਲਈ ਇਮਾਰਤ ਨੂੰ ਵੀ ਉਡਾਇਆ ਜਾ ਸਕਦਾ ਹੈ।

Check Also

ਪੀਐਮ ਨਰਿੰਦਰ ਮੋਦੀ ਨੇ ਕੀਤਾ ਅਹਿਮਦਾਬਾਦ ਮੈਟਰੋ ਵਿੱਚ ਸਫਰ

  ਅਹਿਮਦਾਬਾਦ ਮੈਟਰੋ ਪ੍ਰਾਜੈਕਟ ਦੇ ਦੂਜੇ ਫੇਜ਼ ਦਾ ਕੀਤਾ ਗਿਆ ਉਦਘਾਟਨ ਅਹਿਮਦਾਬਾਦ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ …