10.3 C
Toronto
Friday, November 7, 2025
spot_img
Homeਹਫ਼ਤਾਵਾਰੀ ਫੇਰੀਭਗਵੰਤ ਮਾਨ ਨੇ ਵਿਨੋਦ ਘਈ ਨੂੰ ਏ.ਜੀ. ਲਗਾਉਣ ਦਾ ਮੁੜ ਕੀਤਾ ਐਲਾਨ

ਭਗਵੰਤ ਮਾਨ ਨੇ ਵਿਨੋਦ ਘਈ ਨੂੰ ਏ.ਜੀ. ਲਗਾਉਣ ਦਾ ਮੁੜ ਕੀਤਾ ਐਲਾਨ

ਬੇਅਦਬੀ ਮਾਮਲੇ ਵਿਚ ਰਾਮ ਰਹੀਮ ਦੇ ਵਕੀਲ ਰਹੇ ਹਨ ਵਿਨੋਦ ਘਈ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੀਨੀਅਰ ਐਡਵੋਕੇਟ ਵਿਨੋਦ ਘਈ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਮੁੜ ਐਲਾਨ ਕੀਤਾ ਹੈ। ਵੀਰਵਾਰ ਨੂੰ ਕੈਬਨਿਟ ਮੀਟਿੰਗ ਖ਼ਤਮ ਹੋਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਭਗਵੰਤ ਮਾਨ ਨੇ ਇਹ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਜਦੋਂ ਵਿਨੋਦ ਘਈ ਨੂੰ ਪੰਜਾਬ ਦਾ ਐਡਵੋਕੇਟ ਜਨਰਲ ਲਗਾਉਣ ਦੀ ਖਬਰ ਸਾਹਮਣੇ ਆਈ ਤਾਂ ਉਦੋਂ ਤੋਂ ਹੀ ਵਿਵਾਦ ਸ਼ੁਰੂ ਹੋ ਗਿਆ ਸੀ। ਕਿਉਂਕਿ ਬੇਅਦਬੀ ਮਾਮਲੇ ਵਿਚ ਉਹ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਦੇ ਵਕੀਲ ਰਹਿ ਚੁੱਕੇ ਹਨ। ਅਜਿਹੇ ਵਿਚ ਵਿਰੋਧੀ ਦਲ, ਸਿੱਖ ਧਾਰਮਿਕ ਸੰਗਠਨ ਅਤੇ ਬਹਿਬਲ ਕਲਾਂ ਇਨਸਾਫ ਮੋਰਚਾ, ਘਈ ਦੀ ਨਿਯੁਕਤੀ ਦਾ ਵਿਰੋਧ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਸੀਨੀਅਰ ਐਡਵੋਕੇਟ ਏਪੀਐਸ ਦਿਓਲ ਨੂੰ ਐਡਵੋਕੇਟ ਜਨਰਲ ਨਿਯੁਕਤ ਕੀਤਾ ਸੀ। ਉਹ ਬੇਅਦਬੀ ਨਾਲ ਜੁੜੇ ਗੋਲੀਕਾਂਡ ਮਾਮਲੇ ਵਿਚ ਸਾਬਕਾ ਡੀਜੀਪੀ ਸੁਮੇਧ ਸੈਣੀ ਸਣੇ ਆਰੋਪੀ ਪੁਲਿਸ ਅਫਸਰਾਂ ਦੇ ਵਕੀਲ ਰਹੇ। ਇਸ ਨਿਯੁਕਤੀ ਦਾ ਵੀ ਵਿਰੋਧ ਹੋਇਆ ਸੀ। ਇਸ ਦੇ ਚੱਲਦਿਆਂ ਚੰਨੀ ਸਰਕਾਰ ਨੇ ਦਿਓਲ ਨੂੰ ਹਟਾ ਕੇ ਐਡਵੋਕੇਟ ਡੀਐਸ ਪਟਵਾਲੀਆ ਨੂੰ ਏਜੀ ਲਗਾ ਦਿੱਤਾ ਸੀ। ਹੁਣ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਅਨਮੋਲ ਰਤਨ ਸਿੰਘ ਸਿੱਧੂ ਨੂੰ ਏਜੀ ਲਗਾਇਆ ਸੀ ਅਤੇ ਉਨ੍ਹਾਂ ਨੇ ਵੀ ਨਿੱਜੀ ਕਾਰਨਾਂ ਕਰਕੇ ਅਸਤੀਫਾ ਦੇ ਦਿੱਤਾ ਹੈ। ਇਸਦੇ ਚੱਲਦਿਆਂ ਹੁਣ ਐਡਵੋਕੇਟ ਵਿਨੋਦ ਘਈ ਨੂੰ ਏਜੀ ਲਗਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਨਾਮ ‘ਤੇ ਵੀ ਵਿਵਾਦ ਸ਼ੁਰੂ ਹੋ ਗਿਆ ਹੈ।

 

 

RELATED ARTICLES
POPULAR POSTS