Breaking News
Home / ਹਫ਼ਤਾਵਾਰੀ ਫੇਰੀ / ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਦਿੱਲੀ ਦੌਰੇ ‘ਤੇ ਸਿਆਸਤ

ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਦਿੱਲੀ ਦੌਰੇ ‘ਤੇ ਸਿਆਸਤ

ਏਜੀ ਦੀ ਨਿਯੁਕਤੀ ਨੂੰ ਲੈ ਕੇ ‘ਆਪ’ ਵਿਚ ਹਲਚਲ
ਖਹਿਰਾ ਕਹਿੰਦੇ : ‘ਆਪ’ ਵਿਚ ਲੜਾਈ ਸ਼ੁਰੂ – ਭਗਵੰਤ ਬੋਲੇ : ਕੋਈ ਲੜਾਈ ਨਹੀਂ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਦਿੱਲੀ ਦੌਰੇ ‘ਤੇ ਸਿਆਸੀ ਬਵਾਲ ਮਚ ਗਿਆ ਹੈ। ਕਾਂਗਰਸ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਵਿਚ ਐਡਵੋਕੇਟ ਜਨਰਲ ਦੀ ਨਿਯੁਕਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਵਿਚ ਲੜਾਈ ਸ਼ੁਰੂ ਹੋ ਗਈ ਹੈ। ਜਿਸ ਕਰਕੇ ‘ਆਪ’ ਦੇ ਵਿਧਾਇਕਾਂ ਨੂੰ ਦਿੱਲੀ ਤਲਬ ਕਰਕੇ ਅਰਵਿੰਦ ਕੇਜਰੀਵਾਲ ਦਾ ਆਸ਼ੀਰਵਾਦ ਲੈਣ ਨੂੰ ਕਿਹਾ ਗਿਆ। ਉਧਰ ਦੂਜੇ ਪਾਸੇ ਭਗਵੰਤ ਮਾਨ ਨੇ ਕਿਹਾ ਕਿ ਅਜਿਹੀ ਗੱਲ ਵਿਚ ਕੋਈ ਸੱਚਾਈ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਫੁੱਟ ਨਹੀਂ ਹੈ ਅਤੇ ਇਹ ਨਿਰੀ ਅਫਵਾਹ ਹੈ। ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਇਕ ਹੀ ਦਿਨ ਵਿਚ ‘ਆਪ’ ਵਿਧਾਇਕਾਂ ਨੇ ਕੇਜਰੀਵਾਲ ਨਾਲ ਮੁਲਾਕਾਤ ਦੀ ਫੋਟੋ ਸ਼ੇਅਰ ਕੀਤੀ ਹੈ। ਇਸਦੇ ਜ਼ਰੀਏ ਸੀਐਮ ਭਗਵੰਤ ਮਾਨ ‘ਤੇ ਦਬਾਅ ਪਾਇਆ ਜਾ ਰਿਹਾ ਹੈ ਕਿ ਉਹ ਸੰਸਦ ਮੈਂਬਰ ਰਾਘਵ ਚੱਢਾ ਨਾਲ ਮਿਲ ਕੇ ਚੱਲਣ। ਖਹਿਰਾ ਨੇ ਦਾਅਵਾ ਕੀਤਾ ਕਿ ਐਡਵੋਕੇਟ ਜਨਰਲ ਅਤੇ ਹੋਰ ਕਈ ਮੁੱਦਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਵਿਚ ਮਤਭੇਦ ਹਨ।
ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਕ ਪਰਿਵਾਰ ਹੈ। ਇਸ ਤਰ੍ਹਾਂ ਦੀਆਂ ਗੱਲਾਂ ਵਿਚ ਕੋਈ ਸੱਚਾਈ ਨਹੀਂ ਹੈ। ਆਮ ਆਦਮੀ ਪਾਰਟੀ ਪੂਰੇ ਦੇਸ਼ ਵਿਚ ਫੈਲ ਰਹੀ ਹੈ, ਇਸ ਕਰਕੇ ਵਿਰੋਧੀ ਇਸ ਤਰ੍ਹਾਂ ਦੀਆਂ ਅਫਵਾਹਾਂ ਫੈਲਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ੋਸ਼ਲ ਮੀਡੀਆਂ ‘ਤੇ ਫੈਲਾਈਆਂ ਜਾ ਰਹੀਆਂ ਗੱਲਾਂ ‘ਤੇ ਧਿਆਨ ਨਾ ਦਿਓ।

 

Check Also

ਕਾਂਗਰਸੀ ਆਗੂ ਨੇ ਪ੍ਰਧਾਨ ਮੰਤਰੀ ਦੀਆਂ ਗੱਲਾਂ ਹੁਣ ਹਲਕੀਆਂ ਲੱਗਣ ਦਾ ਕੀਤਾ ਦਾਅਵਾ

ਜੈਪੁਰ : ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਆਰੋਪ ਲਾਇਆ ਕਿ ਭਾਜਪਾ ਦੇਸ਼ ਵਿੱਚ ਸੰਵਿਧਾਨ …