Breaking News
Home / ਦੁਨੀਆ / ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਵੱਡਾ ਸਿਆਸੀ ਝਟਕਾ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਵੱਡਾ ਸਿਆਸੀ ਝਟਕਾ

ਸੁਪਰੀਮ ਕੋਰਟ ਦੇ ਹੁਕਮ ਨਾਲ ਇਲਾਹੀ ‘ਪੰਜਾਬ’ ਦੇ ਮੁੱਖ ਮੰਤਰੀ ਬਣੇ
ਇਸਲਾਮਾਬਾਦ : ਚੌਧਰੀ ਪਰਵੇਜ਼ ਇਲਾਹੀ ਨੇ ਨਾਟਕੀ ਘਟਨਾਕ੍ਰਮ ਤੋਂ ਬਾਅਦ ਬੁੱਧਵਾਰ ਨੂੰ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਸੁਪਰੀਮ ਕੋਰਟ ਨੇ ਪਿਛਲੇ ਦਿਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਦੇ ਫੈਸਲੇ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਸੀ ਅਤੇ ਪੀਐੱਮਐੱਲ-ਕਿਊ ਆਗੂ ਇਲਾਹੀ ਨੂੰ ਸਿਆਸੀ ਤੌਰ ‘ਤੇ ਮਹੱਤਵਪੂਰਨ ਸੂਬੇ ਦਾ ਮੁੱਖ ਮੰਤਰੀ ਨਿਯੁਕਤ ਕੀਤਾ। ਇਸ ਫੈਸਲੇ ਨੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਵੱਡਾ ਸਿਆਸੀ ਝਟਕਾ ਦਿੱਤਾ ਹੈ। ਬਹੁਮਤ ਹਾਸਲ ਕਰਨ ਦੇ ਬਾਵਜੂਦ ਚੋਣ ਹਾਰ ਗਏ ਪਰਵੇਜ਼ ਇਲਾਹੀ ਨੇ ਡਿਪਟੀ ਸਪੀਕਰ ਦੋਸਤ ਮਜ਼ਾਰੀ ਦੇ ਫੈਸਲੇ ਨੂੰ ਚੁਣੌਤੀ ਦਿੱਤੀ, ਜਿਸ ਨੇ ਪ੍ਰਧਾਨ ਮੰਤਰੀ ਸ਼ਰੀਫ ਦੇ ਪੁੱਤਰ ਹਮਜ਼ਾ ਨੂੰ ਜੇਤੂ ਐਲਾਨ ਦਿੱਤਾ ਸੀ। ਸੁਪਰੀਮ ਕੋਰਟ ਨੇ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੀਆਂ ਚੋਣਾਂ ਵਿੱਚ 10 ਵੋਟਾਂ ਨੂੰ ਖਾਰਜ ਕਰਨ ਦੇ ਮਜ਼ਾਰੀ ਦੇ ਵਿਵਾਦਤ ਫੈਸਲੇ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਅਤੇ ਕਿਹਾ ਸੀ ਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਸਮਰਥਕ ਉਮੀਦਵਾਰ ਇਲਾਹੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਹੋਣਗੇ।
ਇਮਰਾਨ ਵੱਲੋਂ ਸੁਪਰੀਮ ਕੋਰਟ ਦੇ ਫੈਸਲੇ ਦੀ ਸ਼ਲਾਘਾ
ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਮੁਖੀ ਇਮਰਾਨ ਖ਼ਾਨ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ, ”ਮੈਂ ਸੁਪਰੀਮ ਕੋਰਟ ਦੇ ਜੱਜਾਂ ਵੱਲੋਂ, ਉਨ੍ਹਾਂ ਨੂੰ ਮਿਲ ਰਹੀਆਂ ਧਮਕੀਆਂ ਦੇ ਬਾਵਜੂਦ, ਸੰਵਿਧਾਨ ਤੇ ਕਾਨੂੰਨ ਦੀ ਕਾਇਮੀ ਲਈ ਲਏ ਫੈਸਲੇ ਦੀ ਸ਼ਲਾਘਾ ਕਰਦਾ ਹਾਂ। ਮੈਂ ਪੰਜਾਬ ਦੇ ਲੋਕਾਂ ਦਾ ਵੀ ਧੰਨਵਾਦ ਕਰਦਾ ਹਾਂ ਜਿਨ੍ਹਾਂ ਜ਼ਿਮਨੀ ਚੋਣਾਂ ਦੌਰਾਨ ਬੇਮਿਸਾਲ ਗਿਣਤੀ ਵਿੱਚ ਘਰਾਂ ‘ਚੋਂ ਨਿਕਲ ਕੇ ਵੋਟਾਂ ਪਾਈਆਂ।”

 

Check Also

ਟਰੰਪ ਨੇ ਗੈਰਕਾਨੂੰਨੀ ਪਰਵਾਸੀਆਂ ’ਤੇ ਅਮਰੀਕਾ ਦੀ ਹਾਲਤ ਖਰਾਬ ਕਰਨ ਦੇ ਲਗਾਏ ਆਰੋਪ

ਕਿਹਾ : ਰਾਸ਼ਟਰਪਤੀ ਬਣਿਆ ਤਾਂ ਅਮਰੀਕਾ ’ਚੋਂ ਗੈਰਕਾਨੂੰਨੀ ਪਰਵਾਸੀਆਂ ਨੂੰ ਕੱਢਾਂਗਾ ਬਾਹਰ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ …