ਪੂਤਿਨ ਤੇ ਮੋਦੀ ਦੀ ਬੈਠਕ ਤੋਂ ਪਹਿਲਾਂ ਭਾਰਤੀ ਰਾਜਦੂਤ ਪੰਕਜ ਸਰਨ ਦਾ ਆਇਆ ਬਿਆਨ
ਨਵੀਂ ਦਿੱਲੀ/ਬਿਊਰੋ ਨਿਊਜ਼
ਸਾਲਾਨਾ ਦੁਵੱਲੇ ਸਿਖ਼ਰ ਸੰਮੇਲਨ ਤੋਂ ਪਹਿਲਾਂ ਭਾਰਤ ਨੇ ਰੂਸ ਕੋਲ ਉਸ ਦੀਆਂ ਪਾਕਿਸਤਾਨ ਨਾਲ ਸਾਂਝੀਆਂ ਫ਼ੌਜੀ ਮਸ਼ਕਾਂ ਖ਼ਿਲਾਫ਼ ਰੋਸ ਦਰਜ ਕਰਾਉਂਦਿਆਂ ਕਿਹਾ ਹੈ ਕਿ ਅੱਤਵਾਦ ਨੂੰ ਸਰਕਾਰੀ ਨੀਤੀ ਵਜੋਂ ਸਪਾਂਸਰ ਕਰਨ ਵਾਲੇ ਮੁਲਕ ਨਾਲ ਸੈਨਿਕ ਅਭਿਆਸ ਨਾਲ ਸਮੱਸਿਆਵਾਂ ਹੋਰ ਵਧਣਗੀਆਂ।
ਮਾਸਕੋ ਵਿੱਚ ਭਾਰਤੀ ਰਾਜਦੂਤ ਪੰਕਜ ਸਰਨ ਨੇ ਕਿਹਾ ਕਿ ਅਸੀਂ ਰੂਸ ਨੂੰ ਆਪਣੇ ਵਿਚਾਰਾਂ ਬਾਰੇ ਜਾਣੂ ਕਰਾ ਦਿੱਤਾ ਹੈ ਕਿ ਅੱਤਵਾਦ ਨੂੰ ਸਰਕਾਰੀ ਨੀਤੀ ਵਾਂਗ ਸਪਾਂਸਰ ਕਰਨ ਵਾਲੇ ਪਾਕਿਸਤਾਨ ਨਾਲ ਸੈਨਿਕ ਸਹਿਯੋਗ ਗਲਤ ਰੁਖ਼ ਹੈ। ਇਸ ਨਾਲ ਹੋਰ ਸਮੱਸਿਆਵਾਂ ਪੈਦਾ ਹੋਣਗੀਆਂ। ਭਾਰਤੀ ਰਾਜਦੂਤ ਦਾ ਇਹ ਬਿਆਨ ਸ਼ਨਿੱਚਰਵਾਰ ਨੂੰ ਗੋਆ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦੀ ਦੁਵੱਲੀ ਬੈਠਕ ਤੋਂ ਪਹਿਲਾਂ ਆਇਆ ਹੈ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …