8.3 C
Toronto
Monday, April 13, 2026
spot_img
Homeਭਾਰਤਭਾਰਤ ਦੇ 'ਰਾਜਾ' ਨੇ ਨਰਿੰਦਰ ਮੋਦੀ : ਰਾਹੁਲ ਗਾਂਧੀ

ਭਾਰਤ ਦੇ ‘ਰਾਜਾ’ ਨੇ ਨਰਿੰਦਰ ਮੋਦੀ : ਰਾਹੁਲ ਗਾਂਧੀ

ਰਾਹੁਲ ਗਾਂਧੀ ਸਣੇ ਕਾਂਗਰਸ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੋਨੀਆ ਗਾਂਧੀ ਤੋਂ ਈਡੀ ਦੀ ਪੁੱਛ-ਪੜਤਾਲ ਖਿਲਾਫ਼ ਨਵੀਂ ਦਿੱਲੀ ਵਿਖੇ ਵਿਜੈ ਚੌਕ ਵਿੱਚ ਪ੍ਰਦਰਸ਼ਨ ਕਰ ਰਹੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਕਈ ਹੋਰਨਾਂ ਸੰਸਦ ਮੈਂਬਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਇਸ ਮੌਕੇ ਰਾਹੁਲ ਗਾਂਧੀ ਨੇ ਕਿਹਾ, ”ਭਾਰਤ ਇਕ ਪੁਲਿਸ ਰਾਜ ਹੈ ਤੇ ਮੋਦੀ ਰਾਜਾ ਹਨ।” ਕਾਂਗਰਸੀ ਆਗੂ ਤੇ ਹੋਰ ਪਾਰਟੀ ਵਰਕਰ ਸਰਕਾਰ ਵੱਲੋਂ ਜਾਂਚ ਏਜੰਸੀਆਂ ਦੀ ਕਥਿਤ ਦੁਰਵਰਤੋਂ ਨਾਲ ਜੁੜਿਆ ਮਸਲਾ ਰਾਸ਼ਟਰਪਤੀ ਦੇ ਧਿਆਨ ਵਿੱਚ ਲਿਆਉਣ ਦੇ ਇਰਾਦੇ ਨਾਲ ਰਾਸ਼ਟਰਪਤੀ ਭਵਨ ਤੱਕ ਮਾਰਚ ਕਰ ਰਹੇ ਸਨ ਪਰ ਪੁਲਿਸ ਨੇ ਇਨ੍ਹਾਂ ਨੂੰ ਇਥੇ ਹੀ ਰੋਕ ਦਿੱਤਾ। ਦਿੱਲੀ ਪੁਲਿਸ ਰਾਹੁਲ ਗਾਂਧੀ ਨੂੰ ਹਿਰਾਸਤ ਵਿੱਚ ਲੈਣ ਮਗਰੋ ਬੱਸ ਵਿੱਚ ਬੈਠਾ ਕੇ ਉਥੋਂ ਲੈ ਗਈ। ਕਾਂਗਰਸੀ ਸੰਸਦ ਮੈਂਬਰਾਂ ਤੇ ਹੋਰਨਾਂ ਨੂੰ ਹਿਰਾਸਤ ਵਿਚ ਲੈਣ ਮਗਰੋਂ ਕਿੰਗਜ਼ਵੇਅ ਕੈਂਪ ਪੁਲਿਸ ਸਟੇਸ਼ਨ ਤੇ ਕੁਝ ਨੂੰ ਵਸੰਤ ਕੁੰਜ ਥਾਣੇ ਲਿਜਾਇਆ ਗਿਆ, ਜਿਥੇ ਸੱਤ ਘੰਟੇ ਹਿਰਾਸਤ ਵਿੱਚ ਰੱਖਣ ਮਗਰੋਂ ਉਨ੍ਹਾਂ ਨੂੰ ਛੱਡ ਦਿੱਤਾ ਗਿਆ।
ਵਿਜੈ ਚੌਕ ਵਿੱਚ ਪ੍ਰਦਰਸ਼ਨ ਕਰ ਰਹੇ ਹੋਰਨਾਂ ਕਾਂਗਰਸੀ ਸੰਸਦ ਮੈਂਬਰਾਂ ਨੂੰ ਵੱਖਰੀਆਂ ਪੁਲਿਸ ਬੱਸਾਂ ਵਿੱਚ ਉਥੋਂ ਲਿਜਾਇਆ ਗਿਆ। ਇਸ ਦੌਰਾਨ ਕਈ ਪਾਰਟੀਆਂ ਦੇ ਆਗੂਆਂ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਪੱਤਰ ਲਿਖ ਕੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਆਪਣੇ ਸਿਆਸੀ ਵਿਰੋਧੀਆਂ ਨੂੰ ਠਿੱਬੀ ਲਾਉਣ ਲਈ ਕਥਿਤ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਰੋਕਣ ਲਈ ਦਖ਼ਲ ਮੰਗਿਆ ਹੈ।
ਰਾਹੁਲ ਨੇ ਕਿਹਾ, ”ਦੇਸ਼ ਦੇ ‘ਰਾਜਾ’ ਨੇ ਹੁਕਮ ਕੀਤੇ ਹਨ…ਜਿਹੜਾ ਕੋਈ ਵੀ ਬੇਰੁਜ਼ਗਾਰੀ, ਮਹਿੰਗਾਈ, ਗ਼ਲਤ ਜੀਐੱਸਟੀ, ਅਗਨੀਪਥ ਬਾਰੇ ਸਵਾਲ ਪੁੱਛੇ…ਉਸ ਨੂੰ ਜੇਲ੍ਹ ਵਿੱਚ ਡੱਕ ਦਿਓ।” ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਪੁਲਿਸ ਨੇ ਉਨ੍ਹਾਂ ਅਤੇ ਹੋਰਨਾਂ ਕਾਂਗਰਸੀ ਸੰਸਦ ਮੈਂਬਰਾਂ ਦੀ ਖਿੱਚਧੂਹ ਕੀਤੀ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਮੰਤਰੀ ਅਮਿਤ ਸ਼ਾਹ ਦੇ ਇਸ਼ਾਰੇ ‘ਤੇ ਕੀਤਾ ਗਿਆ ਹੈ।

 

RELATED ARTICLES
POPULAR POSTS