ਬਰੈਂਪਟਨ, ਤਰਨਤਾਰਨ : ਮਾਂਟ੍ਰੀਅਲ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਤਰਨਤਾਰਨ ਦੇ ਨੌਜਵਾਨ ਦੀ ਮੌਤ ਹੋ ਗਈ ਹੈ। ਹਾਦਸਾ ਵਾਪਰਨ ਤੋਂ ਬਾਅਦ ਟਰੱਕ ਨੂੰ ਭਿਆਨਕ ਅੱਗ ਲੱਗ ਗਈ ਅਤੇ ਅੱਗ ਦੀਆਂ ਲਪਟਾਂ ਵਿਚ ਨੌਜਵਾਨ ਦੀ ਸੜਨ ਤੋਂ ਬਾਅਦ ਮੌਤ ਹੋ ਗਈ।
ਮ੍ਰਿਤਕ ਦੀ ਪਹਿਚਾਣ ਰਿਸ਼ਵ ਸ਼ਰਮਾ ਪੁੱਤਰ ਰਵਿੰਦਰ ਸ਼ਰਮਾ ਵਜੋਂ ਹੋਈ ਹੈ, ਜਿਸ ਦੀ ਉਮਰ 26 ਸਾਲ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਰਿਸ਼ਵ ਸ਼ਰਮਾ ਕਰੀਬ ਛੇ ਸਾਲ ਪਹਿਲਾਂ ਕੈਨੇਡਾ ਪਹੁੰਚਿਆ ਸੀ ਅਤੇ ਉਹ ਬਰੈਂਪਟਨ ਵਿਖੇ ਰਹਿੰਦਾ ਸੀ।
ਪਿਛਲੇ ਦਿਨੀਂ ਰਿਸ਼ਵ ਰੋਜ਼ਾਨਾ ਦੀ ਤਰ੍ਹਾਂ ਆਪਣੇ ਕੰਮ ‘ਤੇ ਗਿਆ ਸੀ ਅਤੇ ਮਾਂਟ੍ਰੀਅਲ ਨੇੜੇ ਜਾ ਕੇ ਉਸਦਾ ਟਰੱਕ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਵਿਚ ਰਿਸ਼ਵ ਦੀ ਜਾਨ ਚਲੇ ਗਈ। ਪਰਿਵਾਰ ਨੂੰ ਘਟਨਾ ਸਬੰਧੀ ਜਾਣਕਾਰੀ ਮ੍ਰਿਤਕ ਨੌਜਵਾਨ ਦੇ ਦੋਸਤਾਂ ਵਲੋਂ ਫੋਨ ਕਰ ਦਿੱਤੀ ਗਈ। ਜ਼ਿਕਰਯੋਗ ਹੈ ਕਿ ਰਿਸ਼ਵ ਸ਼ਰਮਾ ਦਾ ਜਨਵਰੀ ਮਹੀਨੇ ਵਿਚ ਵਿਆਹ ਸੀ ਅਤੇ ਘਰ ਵਿਚ ਉਸਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਮ੍ਰਿਤਕ ਨੌਜਵਾਨ ਦੀ ਇਕ ਭੈਣ ਅਤੇ ਮਾਤਾ-ਪਿਤਾ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿਚ ਰਹਿੰਦੇ ਹਨ, ਜੋ ਰਿਸ਼ਵ ਦੀ ਮੌਤ ਤੋਂ ਬਾਅਦ ਗਹਿਰੇ ਸਦਮੇ ਵਿਚ ਹਨ।
ਮਾਂਟ੍ਰੀਅਲ ਨੇੜੇ ਤਰਨਤਾਰਨ ਦੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ
RELATED ARTICLES

