13.1 C
Toronto
Wednesday, October 15, 2025
spot_img
Homeਜੀ.ਟੀ.ਏ. ਨਿਊਜ਼ਰਿਪੁਦਮਨ ਸਿੰਘ ਮਲਿਕ ਹੱਤਿਆ ਮਾਮਲੇ 'ਚ ਦੋ ਵਿਅਕਤੀ ਗ੍ਰਿਫਤਾਰ

ਰਿਪੁਦਮਨ ਸਿੰਘ ਮਲਿਕ ਹੱਤਿਆ ਮਾਮਲੇ ‘ਚ ਦੋ ਵਿਅਕਤੀ ਗ੍ਰਿਫਤਾਰ

ਟੋਰਾਂਟੋ/ਬਿਊਰੋ ਨਿਊਜ਼ : ਕੈਨੇਡੀਅਨ ਪੁਲਿਸ ਨੇ ਰਿਪੁਦਮਨ ਸਿੰਘ ਮਲਿਕ ਦੇ ਕਤਲ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ (ਆਰਸੀਐੱਮਪੀ) ਨੇ ਸਰੀ ਵਿੱਚ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਬ੍ਰਿਟਿਸ਼ ਕੋਲੰਬੀਆ ਦੇ ਐਬਟਸਫੋਰਡ ਤੋਂ ਟੈਨਰ ਫੌਕਸ (21) ਅਤੇ ਨਿਊ ਵੈਸਟਮਿੰਸਟਰ ਦੇ ਵੈਨਕੂਵਰ ਉਪਨਗਰ ਤੋਂ ਜੋਸ ਲੋਪੇਜ਼ (23) ਨੂੰ ਗ੍ਰਿਫਤਾਰ ਕੀਤਾ ਗਿਆ।
ਪੁਲਿਸ ਅਧਿਕਾਰੀ ਮਨਦੀਪ ਮੂਕਰ ਨੇ ਕਿਹਾ, ‘ਅਸੀਂ ਇਸ ਕਤਲ ਦੇ ਸਬੰਧ ਵਿੱਚ ਦੋਵਾਂ ਮਸ਼ਕੂਕਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਵਿੱਚ ਕਾਮਯਾਬ ਹੋਏ। ਪੁਲਿਸ ਨੂੰ ਇਨ੍ਹਾਂ ਦੋਵਾਂ ਬਾਰੇ ਪਹਿਲਾਂ ਹੀ ਜਾਣਕਾਰੀ ਸੀ।” ਮਲਿਕ ਦੇ ਪੁੱਤਰ ਜਸਪ੍ਰੀਤ ਸਿੰਘ ਮਲਿਕ ਨੇ ਦੱਸਿਆ ਕਿ ਜਾਂਚ ਦਾ ਨਤੀਜਾ ਜੋ ਵੀ ਹੋਵੇ, ਅਸੀਂ ਮਹਾਨ ਵਿਅਕਤੀ ਨੂੰ ਗੁਆ ਦਿੱਤਾ ਹੈ।’

 

RELATED ARTICLES
POPULAR POSTS