16 C
Toronto
Sunday, October 5, 2025
spot_img
Homeਪੰਜਾਬਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖਿਡਾਰੀਆਂ ਦਾ ਸਨਮਾਨ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖਿਡਾਰੀਆਂ ਦਾ ਸਨਮਾਨ

ਕਿਹਾ : ਖੇਡਾਂ ਦੇ ਖੇਤਰ ਵਿਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਵਾਂਗੇ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਤਮਗੇ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਪੰਜਾਬ ਦੇ ਖਿਡਾਰੀਆਂ ਦਾ ਸਨਮਾਨ ਕੀਤਾ।
ਇਨ੍ਹਾਂ ਖਿਡਾਰੀਆਂ ਵਿੱਚ ਦੱਖਣੀ ਕੋਰੀਆ ‘ਚ ਹੋਏ ਨਿਸ਼ਾਨੇਬਾਜ਼ੀ ਵਿਸ਼ਵ ਕੱਪ ਦੌਰਾਨ ਦੋ ਸੋਨੇ ਦੇ ਤਗ਼ਮੇ ਜਿੱਤਣ ਵਾਲੇ ਅਰਜੁਨ ਬਬੂਟਾ, ਦੋ ਕਾਂਸੀ ਦੇ ਤਗ਼ਮੇ ਜਿੱਤਣ ਵਾਲੀ ਅੰਜੁਮ ਮੌਦਗਿਲ, ਇੱਕ-ਇੱਕ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਸਿਫ਼ਤ ਕੌਰ ਸਮਰਾ ਤੇ ਵਿਜੈਵੀਰ ਸਿੰਘ ਸਿੱਧੂ ਤੋਂ ਇਲਾਵਾ ਬੈਡਮਿੰਟਨ ਵਿੱਚ ਥੌਮਸ ਕੱਪ ਜੇਤੂ ਧਰੁਵ ਕਪਿਲਾ ਸ਼ਾਮਲ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਪੰਜਾਬ ਵਿੱਚ ਖੇਡਾਂ ਲਈ ਢੁੱਕਵੇਂ ਪ੍ਰਬੰਧ ਕਰ ਰਹੀ ਹੈ ਤੇ ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਖਿਡਾਰੀਆਂ ਨੂੰ ਆਉਣ ਵਾਲੇ ਮੁਕਾਬਲਿਆਂ ਵਿੱਚ ਚੰਗੇ ਪ੍ਰਦਰਸ਼ਨ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਇਸ ਮੌਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਮੌਜੂਦ ਸਨ।

 

RELATED ARTICLES
POPULAR POSTS