Breaking News
Home / ਪੰਜਾਬ / ਪ੍ਰੀਖਿਆ ਦੇਣ ਆਏ ਵਿਦਿਆਰਥੀ ਦਾ ਕੜਾ ਲੁਹਾਇਆ

ਪ੍ਰੀਖਿਆ ਦੇਣ ਆਏ ਵਿਦਿਆਰਥੀ ਦਾ ਕੜਾ ਲੁਹਾਇਆ

ਬਠਿੰਡਾ/ਬਿਊਰੋ ਨਿਊਜ਼ : ਬਠਿੰਡਾ ‘ਚ ਮਲੋਟ ਰੋਡ ਸਥਿਤ ਰੀਜਨਲ ਪੋਲੀਟੈਕਨਿਕ ਕਾਲਜ ਵਿੱਚ ਜੇਈ ਮੇਨ ਸੈਸ਼ਨ ਦੂਜਾ ਦੀ ਪ੍ਰੀਖਿਆ ਦੇਣ ਪਹੁੰਚੇ ਵਿਦਿਆਰਥੀਆਂ ਦੇ ਕਾਲਜ ਪ੍ਰਬੰਧਕਾਂ ਵੱਲੋਂ ਕੜੇ ਲੁਹਾਉਣ ਕਾਰਨ ਵਿਵਾਦ ਖੜ੍ਹਾ ਹੋ ਗਿਆ। ਅਬੋਹਰ ਤੋਂ ਆਏ ਇਕ ਵਿਦਿਆਰਥੀ ਨੇ ਆਰੋਪ ਲਾਇਆ ਕਿ ਕਾਲਜ ਦੇ ਪ੍ਰਿੰਸੀਪਲ ਨੇ ਉਸ ਨੂੰ ਗੇਟ ‘ਤੇ ਰੋਕ ਕੇ ਕੜਾ ਲਾਹੁਣ ਲਈ ਕਿਹਾ ਅਤੇ ਚਿਤਾਵਨੀ ਦਿੱਤੀ ਕਿ ਜੇਕਰ ਉਹ ਬਾਂਹ ਵਿੱਚੋਂ ਕੜਾ ਨਹੀਂ ਉਤਾਰੇਗਾ ਤਾਂ ਉਸ ਨੂੰ ਪੇਪਰ ਵਿੱਚ ਬੈਠਣ ਨਹੀਂ ਦਿੱਤਾ ਜਾਵੇਗਾ ਜਿਸ ਕਾਰਨ ਉਸ ਨੂੰ ਵਿਰੋਧ ਕਰਨਾ ਪਿਆ। ਵਿਦਿਆਰਥੀ ਦਾ ਕੜਾ ਉਤਾਰਨ ਬਾਰੇ ਪਤਾ ਚੱਲਦਿਆਂ ਹੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਬਾਲਿਆਂਵਾਲੀ ਮੌਕੇ ‘ਤੇ ਪਹੁੰਚੇ ਅਤੇ ਉਨ੍ਹਾਂ ਨੇ ਕਾਲਜ ਪ੍ਰਬੰਧਕਾਂ ਦਾ ਸਖ਼ਤ ਵਿਰੋਧ ਕੀਤਾ। ਇਸ ਦੌਰਾਨ ਉਨ੍ਹਾਂ ਸਿੱਖ ਵਿਦਿਆਰਥੀ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਕਾਰਨ ਪਰਚਾ ਦਰਜ ਕਰਨ ਦੀ ਮੰਗ ਕੀਤੀ। ਉਧਰ, ਕਾਲਜ ਪ੍ਰਿੰਸੀਪਲ ਸੰਦੀਪ ਸਿੰਘ ਨੇ ਘਟਨਾ ਸਬੰਧੀ ਆਪਣਾ ਪੱਖ ਰੱਖਦੇ ਹੋਏ ਕਿਹਾ ਕਿ ਜੇਕਰ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ ਤਾਂ ਉਹ ਵਿਦਿਆਰਥੀ ਤੇ ਸਿੱਖੇ ਜਥੇਬੰਦੀਆਂ ਤੋਂ ਮੁਆਫ਼ੀ ਮੰਗਦੇ ਹਨ।
ਸ਼੍ਰੋਮਣੀ ਕਮੇਟੀ ਨੇ ਘਟਨਾ ਦੀ ਜਾਂਚ ਲਈ ਟੀਮ ਭੇਜੀ : ਧਾਮੀ
ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਠਿੰਡਾ ਦੇ ਮਲੋਟ ਰੋਡ ਸਥਿਤ ਰੀਜਨਲ ਪੋਲੀਟੈਕਨਿਕ ਕਾਲਜ ‘ਚ ਪ੍ਰਸ਼ਾਸਨ ਵੱਲੋਂ ਜੇ.ਈ. ਮੇਨ ਦੀ ਪ੍ਰੀਖਿਆ ਦੌਰਾਨ ਸਿੱਖ ਵਿਦਿਆਰਥੀਆਂ ਨੂੰ ਕੜੇ ਉਤਾਰਨ ਲਈ ਮਜਬੂਰ ਕਰਨ ਦਾ ਸਖਤ ਵਿਰੋਧ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਆਪਣੇ ਪੱਧਰ ‘ਤੇ ਜਾਂਚ ਲਈ ਸ਼੍ਰੋਮਣੀ ਕਮੇਟੀ ਵੱਲੋਂ ਟੀਮ ਭੇਜੀ ਗਈ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੜਾ ਉਤਾਰਨ ਲਈ ਸਿੱਖ ਵਿਦਿਆਰਥੀ ਨੂੰ ਮਜਬੂਰ ਕਰਨ ਦੀ ਵਾਪਰੀ ਘਟਨਾ ਬਾਰੇ ਖਦਸ਼ਾ ਪ੍ਰਗਟਾਇਆ ਕਿ ਇਸ ਪਿਛੇ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦੀ ਸਾਜਿਸ਼ ਲੱਗਦੀ ਹੈ।

 

 

Check Also

ਕਿਸਾਨ ਆਗੂ ਡੱਲੇਵਾਲ ਨੇ ਮੁੱਖ ਮੰਤਰੀ ਮਾਨ ਦੀ ਚੁਣੌਤੀ ਕਬੂਲੀ

ਕਿਹਾ : ਮੀਡੀਆ ਦੇ ਸਾਹਮਣੇ ਕਰਵਾਈ ਜਾਵੇ ਡਿਬੇਟ ਬਠਿੰਡਾ/ਬਿਊਰੋ ਨਿਊਜ਼ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ …