ਕਾਂਗਰਸ ਅਤੇ ਅਕਾਲੀ ਦਲ ਨੇ ਭਗਵੰਤ ਮਾਨ ਸਰਕਾਰ ‘ਤੇ ਚੁੱਕੇ ਸਵਾਲ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਮੁਹੱਲਾ ਕਲੀਨਿਕ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ਤੋਂ ਬਾਅਦ ਸਿਆਸੀ ਘਮਾਸਾਣ ਮਚਿਆ ਹੋਇਆ ਹੈ। ਮੁੱਖ ਮੰਤਰੀ ਨੇ ਮੋਹਾਲੀ ਵਿਚ ਕਿਹਾ ਸੀ ਕਿ ਅਮਰੀਕਾ ਵੀ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਦੇ ਮੁਹੱਲਾ ਕਲੀਨਿਕ ਦਾ ਮਾਡਲ ਮੰਗ ਰਿਹਾ ਹੈ। ਇਸ ‘ਤੇ ਹੁਣ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ‘ਤੇ ਸਵਾਲ ਚੁੱਕੇ ਹਨ। ਵੜਿੰਗ ਨੇ ਕਿਹਾ ਕਿ 5 ਲੀਟਰ ਪੇਂਟ, 2 ਪੇਂਟਰ ਅਤੇ ਪਹਿਲਾਂ ਤੋਂ ਬਣੀ ਸਰਕਾਰੀ ਇਮਾਰਤ ਵਿਚ ਮੁਹੱਲਾ ਕਲੀਨਿਕ ਬਣ ਗਿਆ। ਵੜਿੰਗ ਨੇ ਕਿਹਾ ਕਿ ਆਮ ਤੌਰ ‘ਤੇ ਕਲੀਨਿਕ ਦੇ ਨਾਮ ਪਿੰਡ ਦੇ ਨਾਮ ‘ਤੇ ਰੱਖੇ ਜਾਂਦੇ ਹਨ। ਪਰ, ਪ੍ਰਚਾਰ ਦੀ ਭੁੱਖੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਜਿਹਾ ਨਹੀਂ ਕੀਤਾ। ਮੁਹੱਲਾ ਕਲੀਨਿਕ ਦੇ ਜ਼ਰੀਏ ਆਮ ਆਦਮੀ ਪਾਰਟੀ ਖੁਦ ਨੂੰ ਪ੍ਰਮੋਟ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਖੁੱਲ੍ਹ ਰਹੇ ਮੁਹੱਲਾ ਕਲੀਨਿਕ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ‘ਆਮ ਆਦਮੀ ਕਲੀਨਿਕ’ ਦਾ ਨਾਮ ਦਿੱਤਾ ਹੈ। ਉਧਰ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ 13 ਹਜ਼ਾਰ ਪਿੰਡਾਂ ਲਈ 75 ਮੁਹੱਲਾ ਕਲੀਨਿਕ ਖੋਲ੍ਹ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਮਜ਼ਾਕ ਕਰੇਗੀ।
Check Also
ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੱਸਿਆ ਹਰ ਪੱਖੋਂ ਫੇਲ੍ਹ
ਸ਼੍ਰੋਮਣੀ ਅਕਾਲੀ ਦਲ ਨੂੰ ਦੱਸਿਆ ਕਿਸਾਨਾਂ ਤੇ ਮਜ਼ਦੂਰਾਂ ਦੀ ਪਾਰਟੀ ਲੁਧਿਆਣਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ …