ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਸੀਨੀਅਰ ਤੇ ਅਨਮੋਲ ਗਗਨ ਮਾਨ ਸਭ ਤੋਂ ਜੂਨੀਅਰ
ਚੰਡੀਗੜ੍ਹ : ਪੰਜਾਬ ਵਿਚ ਸਰਕਾਰ ਨੇ ਮੰਤਰੀਆਂ ਦੀ ਸੀਨੀਆਰਤਾ ਲਿਸਟ ਤਿਆਰ ਕਰ ਲਈ ਹੈ। ਮੁੱਖ ਮੰਤਰੀ ਭਗਵੰਤ ਮਾਨ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਭ ਤੋਂ ਸੀਨੀਅਰ ਹਨ। ਦੂਜੇ ਨੰਬਰ ‘ਤੇ ਅਰਬਨ ਡਿਵੈਲਪਮੈਂਟ ਮੰਤਰੀ ਅਮਨ ਅਰੋੜਾ ਹਨ। ਇਸੇ ਦੌਰਾਨ ਸਭ ਤੋ ਜੂਨੀਅਰ ਮੰਤਰੀਆਂ ਵਿਚ ਅਨਮੋਲ ਗਗਨ ਮਾਨ ਦਾ ਨਾਮ ਹੈ। ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਨੇ ਸਿਵਲ ਸਕੱਤਰੇਤ ਦੇ ਪ੍ਰਸ਼ਾਸਕੀ ਅਫਸਰ ਨੂੰ ਇਸ ਸਬੰਧੀ ਪੱਤਰ ਭੇਜਿਆ ਹੈ। ਸਰਕਾਰ ਦੇ ਆਦੇਸ਼ ਮੁਤਾਬਕ ਭਗਵੰਤ ਮਾਨ, ਹਰਪਾਲ ਚੀਮਾ ਅਤੇ ਅਮਨ ਅਰੋੜਾ ਤੋਂ ਬਾਅਦ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ, ਖੇਡ ਅਤੇ ਉਚ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਰੈਵੇਨਿਊ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦਾ ਨਾਮ ਆਉਂਦਾ ਹੈ। ਇਸ ਤੋਂ ਬਾਅਦ ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ, ਸਥਾਨਕ ਸਰਕਾਰਾਂ ਮੰਤਰੀ ਇੰਦਰਜੀਤ ਸਿੰਘ ਨਿੱਝਰ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਜੇਲ੍ਹਾਂ ਅਤੇ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ, ਬਿਜਲੀ ਮੰਤਰੀ ਹਰਭਜਨ ਸਿੰਘ, ਫੂਡ ਪ੍ਰੋਸੈਸਿੰਗ ਮੰਤਰੀ ਫੌਜਾ ਸਿੰਘ ਸਰਾਰੀ ਅਤੇ ਫਿਰ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦਾ ਨਾਮ ਆਉਂਦਾ ਹੈ। ਅਖੀਰ ਵਿਚ ਮੰਤਰੀ ਅਨਮੋਲ ਗਗਨ ਮਾਨ ਦਾ ਨਾਮ ਰੱਖਿਆ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਲਈ ਇਹ ਲਿਸਟ ਬਣਾਈ ਗਈ ਹੈ। ਕੈਬਨਿਟ ਮੀਟਿੰਗ ਦੌਰਾਨ ਇਸੇ ਹਿਸਾਬ ਨਾਲ ਮੰਤਰੀਆਂ ਦੀਆਂ ਕੁਰਸੀਆਂ ਲੱਗਣਗੀਆਂ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …